ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਮਾਰੀ ਬਾਜ਼ੀ:ਜਲਾਲਾਬਾਦ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਲੱਗਭਗ ਸਾਹਮਣੇ ਆ ਚੁੱਕੇ ਹਨ। ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ 'ਚੋਂ ਇੱਕ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਤਿੰਨ ਸੀਟਾਂ 'ਤੇ ਕਾਂਗਰਸ ਨੇ ਕਬਜ਼ਾ ਕੀਤਾ ਹੈ। ਇਸ ਦੌਰਾਨ ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ ਲੋਕ ਸਵੇਰੇ ਤੋਂ ਟੈਲੀਵਿਜ਼ਨ ਅੱਗੇ ਬੈਠੇ ਹਨ।
[caption id="attachment_353157" align="aligncenter" width="211"] ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਮਾਰੀ ਬਾਜ਼ੀ[/caption]
ਇਸ ਦੌਰਾਨ ਹਲਕਾ ਜਲਾਲਾਬਾਦ ਤੋਂ ਵੋਟਾਂ ਦੀ ਗਿਣਤੀ ਦੇ ਸਾਰੇ ਰਾਊਂਡਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਜਿਸ ਵਿਚ ਜਲਾਲਾਬਾਦ 'ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਨੂੰ 76098 , ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਨੂੰ 59439 , ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਨੂੰ 11301 ਵੋਟਾਂ ਮਿਲੀਆਂ ਹਨ। ਇਸ ਦੌਰਾਨ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 16 ਹਜ਼ਾਰ 633 ਵੋਟਾਂ ਦੇ ਫਰਕ ਨਾਲ ਜਿੱਤੇ ਹਨ।
[caption id="attachment_353229" align="aligncenter" width="300"]
ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਮਾਰੀ ਬਾਜ਼ੀ[/caption]
ਦੱਸ ਦੇਈਏ ਕਿ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ।
[caption id="attachment_353230" align="aligncenter" width="300"]
ਜ਼ਿਮਨੀ ਚੋਣਾਂ 2019 ਦੇ ਨਤੀਜੇ : ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਮਾਰੀ ਬਾਜ਼ੀ[/caption]
ਜ਼ਿਕਰਯੋਗ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਵੋਟਾਂ ਪਈਆਂ ਸਨ , ਜਿਨ੍ਹਾਂ ਦੇ ਨਤੀਜੇ ਲੱਗਭਗ ਸਾਹਮਣੇ ਆ ਚੁੱਕੇ ਹਨ। ਇਸ ਦੌਰਾਨ ਅਕਾਲੀ -ਭਾਜਪਾ ,ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚਾਰੇ ਸੀਟਾਂ ‘ਤੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਇਸ ਦੇ ਇਲਾਵਾ ਕੁੱਝ ਆਜ਼ਾਦ ਉਮੀਦਵਾਰ ਚੋਣ ਮੈਦਾਨ ’ਚ ਸਨ।
-PTCNews