ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੇ ਨੇ ਅਹਿਮ ਐਲਾਨ
ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ 28 ਜੁਲਾਈ ਭਾਵ ਅੱਜ ਵੀਰਵਾਰ ਨੂੰ ਹੋਵੇਗੀ। ਕੈਬਨਿਟ ਦੀ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕਰੀਬ 11 ਵਜੇ ਹੋਵੇਗੀ। ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਨੂੰ ਲੈ ਕੇ ਖਾਸ ਵਿਚਾਰ ਚਰਚਾ ਹੋਵੇਗੀ ਉਥੇ ਹੀ ਕਈ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਹੈ। ਇਸ ਪੰਜਾਬ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਤੋਂ ਇਲਾਵਾ ਬੇਰੁਜ਼ਗਾਰਾਂ ਲਈ ਵੀ ਅਹਿਮ ਐਲਾਨ ਕੀਤੇ ਜਾ ਸਕਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨੇ ਵਿਚ ਸਬ-ਕਮੇਟੀ ਦੀਆਂ ਮੀਟਿੰਗ ਹੋਈਆ ਸਨ ਅਤੇ ਸਬ ਕਮੇਟੀ ਦੀਆਂ ਮੀਟਿੰਗ ਵਿੱਚ ਪੰਜਾਬ ਦੇ ਵੱਖ ਵੱਖ ਵਿਭਾਗਾਂ ਕੋਲੋਂ ਕੱਚੇ ਮੁਲਾਜ਼ਮਾਂ ਦਾ ਵੇਰਵਾ ਮੰਗਿਆ ਗਿਆ ਸੀ। ਉਸ ਤੋਂ ਬਾਅਦ ਸਬ ਕਮੇਟੀ ਦੀ ਮੀਟਿੰਗ ਵਿੱਚ ਗ੍ਰਹਿ ਵਿਭਾਗ, ਜੰਗਲਾਤ ਵਿਭਾਗ, ਸਥਾਨਕ ਸਰਕਾਰਾਂ, ਉਚੇਰੀ ਸਿੱਖਿਆ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨਾਲ-ਨਾਲ ਮਾਲ ਵਿਭਾਗ ਸਮੇਤ 6 ਵਿਭਾਗਾਂ ਤੋਂ ਪ੍ਰਾਪਤ ਅੰਕੜਿਆਂ 'ਤੇ ਚਰਚਾ ਕੀਤੀ ਗਈ। ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਅਤੇ ਕਈ ਹੋਰ ਅਹਿਮ ਫੈਸਲੇ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ ਪੰਜਾਬ ਵਿਚੋਂ ਨਸ਼ਾ, ਗੈਂਗਸਟਰਾਂ ਅਤੇ ਲਾਅ ਐਡ ਆਰਡਰ ਦੀ ਸਥਿਤੀ ਨੂੰ ਲੈ ਕੇ ਸਮਖਿਆ ਹੋ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿਖੇ ਜਾਣਗੇ ਅਤੇ ਮੀਂਹ ਪੈਣ ਕਾਰਨ ਖਰਾਬ ਹੋਈਆ ਫਸਲਾ ਦਾ ਜਾਇਜ਼ਾ ਲੈਣਗੇ। ਇਹ ਵੀ ਪੜ੍ਹੋ:ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਿਆਂ ਵਿੱਚ 50% ਪੁਲਿਸ ਫੋਰਸ ਨੂੰ ਥਾਣਿਆਂ ਵਿੱਚ ਤਾਇਨਾਤ ਕਰਨ ਦੇ ਹੁਕਮ ਜਾਰੀ -PTC News