Fri, Jan 24, 2025
Whatsapp

ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਗ੍ਰਹਿ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ 

Reported by:  PTC News Desk  Edited by:  Shanker Badra -- May 03rd 2021 11:55 AM -- Updated: May 03rd 2021 12:44 PM
ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਗ੍ਰਹਿ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ 

ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਗ੍ਰਹਿ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ 

ਚੰਡੀਗੜ੍ਹ : ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਦੇਸ਼ ਸੰਕਟ ‘ਚ ਘਿਰਿਆ ਹੋਇਆ ਹੈ। ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੇਸ਼ ਭਰ 'ਚ ਸਖ਼ਤੀ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ 'ਚ ਲੌਕਡਾਊਨ (Lockdown in Punjab)ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪੜ੍ਹੋ ਹੋਰ ਖ਼ਬਰਾਂ : ਕੀ ਭਾਰਤ 'ਚ 3 ਮਈ ਤੋਂ 20 ਮਈ ਤੱਕ ਮੁੜ ਲੱਗੇਗਾ ਮੁਕੰਮਲ ਲੌਕਡਾਊਨ ?, ਪੜ੍ਹੋ ਅਸੀਂ ਸੱਚਾਈ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਨੂੰ ਮਿੰਨੀ ਲੌਕਡਾਊਨ ਕਿਹਾ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕੀ-ਕੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। [caption id="attachment_494443" align="aligncenter" width="301"] ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਗ੍ਰਹਿ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ[/caption] (1)   ਹੁਣ ਸਾਰੀਆਂ ਗੈਰ ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਰਹਿਣਗੀਆਂ ਬੰਦ। (2)   ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਰਹਿਣਗੀਆਂ ਖੁੱਲੀਆਂ। (3)   ਪਬਲਿਕ ਟਰਾਂਸਪੋਰਟ 50 ਫੀਸਦੀ ਸਮਰੱਥਾ ਨਾਲ ਚੱਲ ਸਕੇਗੀ। (4)   ਕਾਰਾਂ ਤੇ ਹੋਰ ਵਾਹਨਾਂ 'ਚ ਸਿਰਫ਼ ਦੋ ਲੋਕ ਹੀ ਸਫ਼ਰ ਕਰ ਸਕਣਗੇ ਜਦਕਿ ਦੋ-ਪਹੀਆ ਵਾਹਨਾਂ 'ਤੇ ਸਿਰਫ਼ ਇੱਕ                 ਵਿਅਕਤੀ ਹੀ ਸਫ਼ਰ ਕਰ ਸਕੇਗਾ। [caption id="attachment_494442" align="aligncenter" width="300"] ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਗ੍ਰਹਿ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ[/caption] (5) ਸਿਨੇਮਾ ਹਾਲ, ਬਾਰ, ਜਿਮ, ਸਵਿਮਿੰਗ ਪੂਲ, ਕੋਚਿੰਗ ਸੈਂਟਰ ਤੇ ਸਪੋਰਟਸ ਕੰਪਲੈਕਸ ਬੰਦ ਰਹਿਣਗੇ। (6)  ਰੈਸਟੋਰੈਂਟ ਵਗੈਰਾ ਤੋਂ ਰਾਤ 9 ਵਜੇ ਤੱਕ ਸਿਰਫ਼ ਹੋਮ ਡਲਿਵਰੀ ਹੋ ਸਕੇਗੀ। (7)  ਸਕੂਲਾਂ ਤੇ ਕਾਲਜਾਂ ਸਮੇਤ ਵਿੱਦਿਅਕ ਅਦਾਰੇ ਬੰਦ ਰਹਿਣਗੇ ਜਦਕਿ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। (8)  ਮੰਦਿਰ , ਗੁਰਦੁਆਰਾ ਅਤੇ ਧਾਰਮਿਕ ਸਥਾਨ ਸ਼ਾਮ 6 ਵਜੇ ਬੰਦ ਹੋਣਗੇ। (9)  ਸਾਰੀਆਂ ਭਰਤੀ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। (10)ਸਿਆਸੀ ਇਕੱਠਾਂ ਤੇ ਹਰ ਤਰ੍ਹਾਂ ਦੇ ਸਮਾਗਮਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। (11)ਸਰਕਾਰੀ ਦਫ਼ਤਰ ਤੇ ਬੈਂਕ ਹੁਣ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਜਦਕਿ ਪ੍ਰਾਈਵੇਟ ਦਫ਼ਤਰ ਬੰਦ ਰਹਿਣਗੇ ਤੇ          ਇਨ੍ਹਾਂ ਦੇ ਮੁਲਾਜ਼ਮ 'ਵਰਕ ਫਰਾਮ ਹੋਮ' ਕਰ ਸਕਣਗੇ। (12)ਵਿਆਹ ਤੇ ਹੋਰ ਸਮਾਗਮਾਂ 'ਚ ਹੁਣ ਸਿਰਫ਼ 10 ਲੋਕ ਹੀ ਸ਼ਾਮਲ ਹੋ ਸਕਣਗੇ। (13) ਪੰਜਾਬ 'ਚ ਐਂਟਰੀ 'ਤੇ ਦਿਖਾਉਣੀ ਹੋਏਗੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ 2 ਹਫਤੇ ਪਹਿਲਾਂ ਦਾ ਵੈਕਸੀਨੇਸ਼ਨ               ਸਰਟੀਫਿਕੇਟ [caption id="attachment_494445" align="aligncenter" width="300"] ਪੰਜਾਬ 'ਚ ਲੱਗਿਆ ਮਿੰਨੀ ਲੌਕਡਾਊਨ, ਗ੍ਰਹਿ ਵਿਭਾਗ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ[/caption] ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield (14 ) ਹੁਣ ਪਿੰਡਾਂ ਵਿੱਚ ਠੀਕਰੀ ਪਹਿਰੇ ਲੱਗਣਗੇ, ਜਦਕਿ ਸ਼ਹਿਰਾਂ 'ਚ ਹਫ਼ਤਾਵਾਰੀ ਮੰਡੀਆਂ ਬੰਦ ਰਹਿਣਗੀਆਂ। (15 )ਸਰਕਾਰੀ ਦਫ਼ਤਰਾਂ ਵਿੱਚ 45 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੈਲਥ ਤੇ ਫਰੰਟ ਲਾਈਨ ਵਰਕਰਾਂ, ਜਿਨ੍ਹਾਂ ਨੇ ਲੰਘੇ 15 ਦਿਨਾਂ ਦੌਰਾਨ ਟੀਕੇ ਦੀ ਇੱਕ ਵੀ ਡੋਜ਼ ਨਹੀਂ ਲਈ, ਨੂੰ ਛੁੱਟੀ 'ਤੇ ਭੇਜਿਆ ਜਾਵੇਗਾ। ਉਹ ਜਦ ਤੱਕ ਵੈਕਸੀਨ ਨਹੀਂ ਲਵਾਉਣਗੇ, ਉਦੋਂ ਤੱਕ ਛੁੱਟੀ'ਤੇ ਰਹਿਣਗੇ। (16 )ਮਾਲ ਮਹਿਕਮੇ ਲਈ ਹਦਾਇਤ ਹੈ ਕਿ ਆਮ ਲੋਕਾਂ ਨੂੰ ਸੰਪਤੀ ਦੀ ਵੇਚ ਵੱਟਤ ਦੀ ਰਜਿਸਟਰੀ ਲਈ ਘੱਟ ਤੋਂ ਘੱਟ ਰਜਿਸਟਰੀਆਂ ਲਈ ਅਗਾਊਂ ਸਮਾਂ ਦੇਵੇ। (17)ਸਰਕਾਰੀ ਦਫ਼ਤਰਾਂ ਵਿੱਚ ਪਬਲਿਕ ਡੀਲਿੰਗ ਘਟਾ ਕੇ ਲੋਕ ਸ਼ਿਕਾਇਤਾਂ ਆਨ ਲਾਈਨ ਢੰਗ ਨਾਲ ਦੂਰ ਕੀਤੀਆਂ ਜਾਣ। (18)ਨਾਈਟ ਕਰਫਿਊ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਰਹੇਗਾ ਤੇ ਹਫ਼ਤਾਵਾਰੀ ਲੌਕਡਾਊਨ ਸ਼ੁੱਕਰਵਾਰ ਸ਼ਾਮ 6 ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। -PTCNews


Top News view more...

Latest News view more...

PTC NETWORK