ਭਗਵੰਤ ਮਾਨ ਅੱਜ ਕਰ ਸਕਦੇ ਇਕ ਹੋਰ ਵੱਡਾ ਐਲਾਨ, ਟਵੀਟ ਕਰ ਦਿੱਤੀ ਜਾਣਕਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ 'ਤੇ ਟਵੀਟ ਕਰਕੇ ਕਿਹਾ ਕਿ ਉਹ ਅੱਜ ਇਕ ਹੋਰ ਵੱਡਾ ਫੈਸਲਾ ਲੈ ਸਕਦੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਨੇ ਟਵਿੱਟਰ 'ਤੇ ਟਵੀਟ ਕਰਕੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਨੇ ਇੱਕ ਤੋਂ ਬਾਅਦ ਇੱਕ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।
ਦੱਸਣਯੋਗ ਹੈ ਕਿ ਬੀਤੇ ਦਿਨੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ 25000 ਸਰਕਾਰੀ ਨੌਕਰੀਆਂ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ। ਇਸ ਵਿੱਚੋਂ ਪੁਲਿਸ ਵਿੱਚ 10 ਹਜ਼ਾਰ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ ਹੋਰ ਵੱਖ-ਵੱਖ ਵਿਭਾਗਾਂ ਵਿੱਚ 15 ਹਜ਼ਾਰ ਨੌਕਰੀਆਂ ਕੱਢੀਆਂ ਜਾਣਗੀਆਂ ਅਤੇ ਨਾਲ ਹੀ ਕਿਹਾ ਗਿਆ ਹੈ ਇਹ ਨੌਕਰੀਆਂ ਇੱਕ ਮਹੀਨੇ ਵਿੱਚ ਹੀ ਕੱਢੀਆਂ ਜਾਣਗੀਆਂ।ਅੱਜ CM ਸਰਦਾਰ @BhagwantMann ਇੱਕ ਵੱਡੀ ਪੰਜਾਬ ਪੱਖੀ ਘੋਸ਼ਣਾ ਕਰਨਗੇ — AAP Punjab (@AAPPunjab) March 28, 2022