Republic Day 2022: ਪੰਜਾਬ 'ਚ ਵੱਖ- ਵੱਖ ਥਾਵਾਂ 'ਤੇ ਸਿਆਸੀ ਲੀਡਰਾਂ ਵੱਲੋਂ ਲਹਿਰਾਇਆ ਗਿਆ ਕੌਮੀ ਝੰਡਾ
ਚੰਡੀਗੜ੍ਹ: ਪੰਜਾਬ 'ਚ ਜਲੰਧਰ 'ਚ 73ਵਾਂ ਰਾਜ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵੇਰੇ 10 ਵਜੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਹ ਪੁਲੀਸ ਵੱਲੋਂ ਕੱਢੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਹ ਪ੍ਰੋਗਰਾਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਇਆ ਜਾ ਰਿਹਾ ਹੈ। ਦੂਤੇ ਪਾਸੇ ਪਟਿਆਲਾ ਵਿਖੇ ਮਨਪ੍ਰੀਤ ਬਾਦਲ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਖੇਡ ਸਟੇਡੀਅਮ ਵਿਚ ਮਨਾਇਆ ਗਿਆ 73 ਵਾਂ ਗਣਤੰਤਰਤਾ ਦਿਵਸ ਤੇ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸਲਾਮੀ ਲਈ। ਕੋਰੋਨਾ ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਸਾਦੇ ਢੰਗ ਨਾਲ ਅਜਨਾਲਾ 'ਚ ਗਣਤੰਤਰ ਦਿਵਸ ਮਨਾਇਆ ਗਿਆ ਹੈ। ਅਜਨਾਲਾ 'ਚ ਐੱਸਡੀਐਮ ਹਰਕੰਵਲਜੀਤ ਸਿੰਘ ਨੇ ਤਿਰੰਗਾ ਲਹਿਰਾਇਆ। ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਬਠਿੰਡਾ ਵਿੱਚ ਸਲਾਮੀ ਦਿੰਦੇ ਹੋਏ ਝੰਡਾ ਲਹਿਰਾਇਆ। ਬਰਨਾਲਾ ਵਿਖੇ ਅੱਜ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਵਿਜੇਂ ਇੰਦਰ ਸਿੰਗਲਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਸਲਾਮੀ ਦਿੱਤੀ ਅਤੇ ਪਰੇਡ ਤੋਂ ਸਲਾਮੀ ਲਈ। ਕੋਰੋਨਾ ਪ੍ਰੋਟੋਕੋਲ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਅਤੇ ਸੀਮਤ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। -PTC News