ਭਗਵੰਤ ਮਾਨ ਵੱਲੋਂ ਸ਼ਹੀਦ ਹਰਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ
ਚੰਡੀਗੜ੍ਹ, 8 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੋਂ ਇਲਾਵਾ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਸੂਬੇਦਾਰ ਹਰਦੀਪ ਸਿੰਘ ਪਿਛਲੇ ਸ਼ੁੱਕਰਵਾਰ ਨੂੰ ਅਰੁਣਾਚਲ ਪ੍ਰਦੇਸ਼ ਨਾਲ ਲੱਗਦੇ LAC 'ਤੇ ਦੇਸ਼ ਦੀ ਸੁਰੱਖਿਆ ਵਿਚ ਸੇਵਾ ਨਿਭਾਉਂਦੇ ਸ਼ਹੀਦ ਹੋ ਗਏ ਸਨ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਗੁਜਰਾਤ ਫੇਰੀ ਲਈ ਚਾਰਟਰਡ ਫਲਾਈਟ 'ਤੇ ਖ਼ਰਚੇ 45 ਲੱਖ ਰੁਪਏ ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਪੂਰੀ ਲਗਨ ਦਿਖਾਈ ਅਤੇ ਉਨ੍ਹਾਂ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
15 ਪੰਜਾਬ (ਪਟਿਆਲਾ) ਦਾ ਸੂਬੇਦਾਰ, ਹਰਦੀਪ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੀ ਗੜ੍ਹਦੀਵਾਲਾ ਤਹਿਸੀਲ ਦੇ ਪਿੰਡ ਬਰੰਡਾ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਇੱਕ ਧੀ ਅਤੇ ਇੱਕ ਪੁੱਤਰ ਛੱਡ ਗਿਆ ਹੈ। ਇਹ ਵੀ ਪੜ੍ਹੋ: ਆਪ ਆਗੂ ਦੀ ਧੱਕੇਸ਼ਾਹੀ 'ਤੇ ਭੜਕੇ ਪਿੰਡ ਵਾਸੀ; ਲਾਭਪਾਤਰੀਆਂ ਨੂੰ ਜ਼ਬਰਦਸਤੀ ਨਿਰਧਾਰਤ ਤੋਂ ਘੱਟ ਕਣਕ ਵੰਡਣ ਦਾ ਮਾਮਲਾ ਜ਼ਿਕਰਯੋਗ ਹੈ ਕਿ 'ਆਪ' ਸਰਕਾਰ ਨੇ ਸੱਤਾ 'ਚ ਆਉਂਦੇ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। -PTC Newsਅਰੁਣਾਚਲ ਵਿੱਚ ਪੇਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ 'ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ
ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ ₹1 ਕਰੋੜ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ pic.twitter.com/iJ5gLXC8fR — Bhagwant Mann (@BhagwantMann) May 8, 2022