ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਮਗਰੋਂ ਚੰਨੀ ਹੋਏ ਨੈਣਾ ਦੇਵੀ ਨਤਮਸਤਕ
ਬਿਲਾਸਪੁਰ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਇੱਕ ਦਿਨ ਬਾਅਦ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਨੈਣਾ ਦੇਵੀ ਮੰਦਿਰ 'ਚ ਮੱਥਾ ਟੇਕਿਆ ਅਤੇ ਪੂਜਾ ਵੀ ਕੀਤਾ। ਇਹ ਵੀ ਪੜ੍ਹੋ: ਪ੍ਰਸਿੱਧ ਅਦਾਕਾਰਾ ਮਾਹੀ ਗਿੱਲ ਅਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਭਾਜਪਾ 'ਚ ਸ਼ਾਮਿਲ ਇਸ ਤੋਂ ਪਹਿਲਾਂ ਐਤਵਾਰ ਨੂੰ ਰਾਹੁਲ ਗਾਂਧੀ ਨੇ ਲੁਧਿਆਣਾ ਵਿੱਚ ਐਲਾਨ ਕੀਤਾ ਸੀ ਕਿ ਚੰਨੀ ਪੰਜਾਬ ਚੋਣਾਂ ਲਈ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਚੰਨੀ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਵੀਰਵਾਰ ਅਤੇ ਸ਼ੁੱਕਰਵਾਰ ਦੀ ਵਿਚਕਾਰਲੀ ਰਾਤ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ 'ਮਾਤਾ ਬਗਲਾਮੁਖੀ' ਮੰਦਿਰ ਵਿੱਚ ਵੀ ਪੂਜਾ ਅਤੇ 'ਹਵਨ' ਕੀਤਾ ਸੀ। ਮੁੱਖ ਮੰਤਰੀ ਦੇ ਨਾਲ ਮੌਜੂਦ ਪੁਜਾਰੀ ਅਚਾਰੀਆ ਦਿਨੇਸ਼ ਨੇ ਕਿਹਾ ਕਿ ਸੂਬੇ 'ਚ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਦੀ ਇਹ ਤੀਜੀ ਮੰਦਿਰ ਯਾਤਰਾ ਹੈ। ਦਿਨੇਸ਼ ਨੇ ਕਿਹਾ ਕਿ ਮੁੱਖ ਮੰਤਰੀ ਪਿਛਲੇ 18-20 ਸਾਲਾਂ ਤੋਂ ਬਗਲਾਮੁਖੀ ਮੰਦਿਰ ਦੇ ਦਰਸ਼ਨ ਕਰ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜੋ ਕਿ ਰਾਹੁਲ ਗਾਂਧੀ ਤੋਂ ਪਹਿਲਾਂ ਰੈਲੀ ਵਿੱਚ ਮੌਜੂਦ ਸਨ, ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ "ਉਹ ਰਾਹੁਲ ਗਾਂਧੀ ਦੇ ਫੈਸਲੇ ਨੂੰ ਸਵੀਕਾਰ ਕਰਨਗੇ।" ਸਿੱਧੂ ਨਾਲ ਕਈ ਮਹੀਨਿਆਂ ਦੇ ਝਗੜੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਚਰਨਜੀਤ ਸਿੰਘ ਚੰਨੀ ਨੂੰ ਪਿਛਲੇ ਸਾਲ ਸਤੰਬਰ ਵਿੱਚ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਇਹ ਵੀ ਪੜ੍ਹੋ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। -PTC News