ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਹੋਇਆ ਦੇਹਾਂਤ
ਸ੍ਰੀ ਮੁਕਤਸਰ ਸਾਹਿਬ : ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖ਼ੁਰਾਣਾ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ 24 ਮਾਰਚ ਨੂੰ ਪਿੰਡ ਅਬੁਲ ਖੁਰਾਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। [caption id="attachment_483549" align="aligncenter" width="300"] ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਹੋਇਆ ਦੇਹਾਂਤ[/caption] ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਜਾਣਕਾਰੀ ਅਨੁਸਾਰ ਅਬੁਲ ਖੁਰਾਣਾ ਪਿਛਲੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ, ਜਿਨ੍ਹਾਂ ਨੇ ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਵਿਖੇ ਆਖ਼ਰੀ ਸਾਹ ਲਏ। [caption id="attachment_483550" align="aligncenter" width="300"] ਪੰਜਾਬ ਦੇ ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ ਦਾ ਹੋਇਆ ਦੇਹਾਂਤ[/caption] ਦੱਸ ਦੇਈਏ ਕਿ ਉਹ 1992 ਵਿੱਚ ਲੰਬੀ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਿਧਾਇਕ ਚੁਣੇ ਗਏ ਸਨ ਅਤੇ ਪੰਚਾਇਤ ਰਾਜ ਮੰਤਰੀ ਰਹੇ ਹਨ। ਪੜ੍ਹੋ ਹੋਰ ਖ਼ਬਰਾਂ : ਹੋਲੀ ਤੋਂ ਪਹਿਲਾਂ ਇਸ ਸੂਬੇ 'ਚ ਲੱਗਿਆ ਸਖ਼ਤ ਲਾਕਡਾਊਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ [caption id="attachment_483497" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਸਦਮਾ , ਸੀਨੀਅਰ ਅਕਾਲੀ ਆਗੂ ਹਾਕਮ ਸਿੰਘ ਗਿਆਸਪੁਰਾ ਦਾ ਹੋਇਆ ਦੇਹਾਂਤ[/caption] ਇਸ ਤੋਂ ਪਹਿਲਾਂ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਸ਼ਹਿਰ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਅੱਜ ਦੇਹਾਂਤ ਹੋ ਗਿਆ ਹੈ। ਗਿਆਸਪੁਰਾ ਦੇ ਦੇਹਾਂਤ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ। -PTCNews