Punjab Elections 2022: 18 ਤੋਂ 20 ਫਰਵਰੀ ਤੱਕ ਸ਼ਰਾਬ ਦੀ ਵਿਕਰੀ 'ਤੇ ਰਹੇਗੀ ਪਾਬੰਦੀ
Punjab election 2022: ਪੰਜਾਬ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਮੁੱਖ ਚੋਣ ਅਧਿਕਾਰੀ ਨੇ ਸ਼ਨੀਵਾਰ ਨੂੰ ਸੂਚਿਤ ਕੀਤਾ ਕਿ ਸੂਬੇ ਵਿੱਚ 18 ਤੋਂ 20 ਫਰਵਰੀ ਤੱਕ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ। ਪੰਜਾਬ ਦੇ ਸੀ.ਈ.ਓ. ਨੇ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਜੰਮੂ-ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਡਰਾਈ ਡੇਅ ('DRY DAY') ਐਲਾਨਣ ਤੋਂ ਇਲਾਵਾ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
18 ਫਰਵਰੀ ਸ਼ਾਮ 6 ਵਜੇ ਤੋਂ ਇਹ ਹੁਕਮ ਲਾਗੂ ਹੋ ਜਾਣਗੇ ਅਤੇ 20 ਫਰਵਰੀ ਤੱਕ ਜਾਰੀ ਰਹਿਣਗੇ, ਜਿਸ ਦਿਨ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤਾਂ ਉਸ ਦਿਨ ਵੀ ਡਰਾਈ ਡੇ ('DRY DAY')ਦਾ ਐਲਾਨ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ (Code of Conduct) ਦੇ ਸਬੰਧ ਵਿੱਚ 319.29 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਇਹ ਵੀ ਪੜ੍ਹੋ: Coronavirus Updates: ਪਿਛਲੇ 24 ਘੰਟਿਆਂ ‘ਚ 1.27 ਲੱਖ ਨਵੇਂ ਕੇਸ ਆਏ ਸਾਹਮਣੇ, ਪੌਜ਼ੇਟੀਵਿਟੀ ਦਰ 8 ਫੀਸਦੀ
-PTC News