Punjab Election 2022: ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਅਕਾਲੀ ਦਲ ਨੇ ਕੁੱਲ 95 ਉਮੀਦਵਾਰ ਐਲਾਨ ਦਿੱਤੇ ਹਨ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਦੱਸ ਦਈਏ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਚੋਣ ਸਰਵੇ ਪੈਸੇ ਦੇ ਕੇ ਕਰਵਾਏ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਐਸ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਿਆ ਗਿਆ ਸੀ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC NewsSAD President S Sukhbir S Badal has announced former MLA S Baljit Singh Jalalusma as party candidate from Baba Bakala. Total declared 95. pic.twitter.com/vSjxmOvpWQ — Dr Daljit S Cheema (@drcheemasad) January 23, 2022