Wed, Nov 13, 2024
Whatsapp

ਪੰਜਾਬ ਨੂੰ ਮਿਲਿਆ ਪਹਿਲਾਂ ਡਰੋਨ ਸਿਖਲਾਈ ਹੱਬ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨ

Reported by:  PTC News Desk  Edited by:  Ravinder Singh -- April 23rd 2022 06:38 PM
ਪੰਜਾਬ ਨੂੰ ਮਿਲਿਆ ਪਹਿਲਾਂ ਡਰੋਨ ਸਿਖਲਾਈ ਹੱਬ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨ

ਪੰਜਾਬ ਨੂੰ ਮਿਲਿਆ ਪਹਿਲਾਂ ਡਰੋਨ ਸਿਖਲਾਈ ਹੱਬ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨ

ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਜਿੱਠਣ ਲਈ ਸੂਬੇ ਵਿੱਚ ਐਂਟੀ ਡਰੋਨ ਪ੍ਰਣਾਲੀ ਵਿਕਸਿਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਅੱਜ ਇੱਥੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕੀਤਾ। ਪੰਜਾਬ ਨੂੰ ਮਿਲਿਆ ਪਹਿਲਾਂ ਡਰੋਨ ਸਿਖਲਾਈ ਹੱਬ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨਇਸ ਤੋਂ ਬਾਅਦ ਯੂਨੀਵਰਸਿਟੀ ਦੇ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰ ਕੇ ਡਰੋਨ ਤਕਨਾਲੋਜੀ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰ ਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ ਇਕ ਆਲਮੀ ਪਿੰਡ ਵਿੱਚ ਬਦਲ ਦਿੱਤਾ ਹੈ। ਮੌਜੂਦਾ ਸਮੇਂ ਵਿੱਚ ਉਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਕਨਾਲੋਜੀ ਵਿੱਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ। ਬੇਰੁਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿੱਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿੱਚ ਰੁਜ਼ਗਾਰ ਤਲਾਸ਼ਣੇ ਪੈ ਰਹੇ ਹਨ। ਪੰਜਾਬ ਨੂੰ ਮਿਲਿਆ ਪਹਿਲਾਂ ਡਰੋਨ ਸਿਖਲਾਈ ਹੱਬ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੁਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿੱਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ। ਪੰਜਾਬ ਨੂੰ ਮਿਲਿਆ ਪਹਿਲਾਂ ਡਰੋਨ ਸਿਖਲਾਈ ਹੱਬ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਦਘਾਟਨਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰ ਕੇ ਉਨ੍ਹਾਂ ਨੂੰ ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ।” ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ਉਤੇ ਸਵਾਗਤ ਕੀਤਾ। ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡੀ.ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਆਦਿ ਮੌਜੂਦ ਸਨ। ਇਹ ਵੀ ਪੜ੍ਹੋ : ਜੁਗਾੜੂ ਰੇਹੜੀਆਂ 'ਤੇ ਪਾਬੰਦੀ ਨਾਲ ਹਜ਼ਾਰਾਂ ਲੋਕ ਹੋਣਗੇ ਬੇਰੁਜ਼ਗਾਰ : ਡਾ. ਦਲਜੀਤ ਸਿੰਘ ਚੀਮਾ


Top News view more...

Latest News view more...

PTC NETWORK