ਪੰਜਾਬ 'ਚ ਜੁਗਾੜੂ ਮੋਟਰਸਾਈਕਲ ਚਲਾਉਣ 'ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ
ਚੰਡੀਗੜ੍ਹ : ਪੰਜਾਬ ਵਿਚ ਮਾਨ ਸਰਕਾਰ ਦੀ ਅਗਵਾਈ ਹੇਠ ਬਹੁਤ ਸਾਰੇ ਬਦਲਾਅ ਵੇਖਣ ਨੂੰ ਮਿਲੇ ਹਨ। ਇਸ ਵਿਚਾਲੇ ਅੱਜ ਪੰਜਾਬ ਪੁਲਿਸ ਨੇ ਇਕ ਹੋਰ ਨਿਰਦੇਸ਼ ਜਾਰੀ ਕੀਤਾ ਹੈ। ਸੂਬੇ 'ਚ ਹੁਣ ਮੋਡੀਫਾਈ ਮੋਟਰਸਾਈਕਲ ਭਾਵ (ਜੁਗਾੜੂ ਰੇਹੜੀ) ਚੱਲਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਸੂਬੇ 'ਚ ਆਏ ਦਿਨ ਜੁਗਾੜੂ ਮੋਟਰਸਾਈਕਲਾਂ ਦੀ ਭਰਮਾਰ ਹੋ ਰਹੀ ਹੈ। ਆਮ ਸੜਕਾਂ 'ਚ ਦੇਖਿਆ ਜਾਂਦਾ ਹੈ ਕਿ ਮੋਡੀਫਾਈ ਮੋਟਰਸਾਈਕਲ ਸਾਮਾਨ ਢੋਅ ਕੇ ਲੈ ਕੇ ਜਾਂਦੇ ਹਨ ਜਾਂ ਫਿਰ ਸਵਾਰੀਆਂ ਦੀਆ ਢੋਆ-ਢੁਆਈ ਕਰਦੇ ਹਨ। ਇਸ ਨਾਲ ਆਮ ਲੋਕਾਂ ਦੀ ਜਾਨ ਨੂੰ ਖਤਰਾ ਤਾਂ ਹੁੰਦਾ ਪਰ ਡਰਾਈਵਰ ਆਪਣੀ ਜਾਨ ਦੀ ਪਰਵਾਹ ਵੀ ਨਹੀਂ ਕਰਦੇ ਹਨ। ਕਈ ਜ਼ਿਲ੍ਹਿਆਂ 'ਚ ਮੋਟਰਸਾਈਕਲ ਆਮ ਦੇਖੇ ਜਾਂਦੇ ਹਨ। ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਲਿਆ ਵੱਡਾ ਫੈਸਲਾ -184 ਲੀਡਰਾਂ ਦੀ ਸਿਕਿਓਰਿਟੀ ਲਈ ਵਾਪਸ Bhagwant Mann, AAP, AAP Government, Ban on modify motorcycles in Punjab" width="750" height="390" /> ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 184 ਲੋਕਾਂ ਦੀ ਸਿਕਿਓਰਿਟੀ ਵਾਪਸ ਲੈ ਲਈ ਹੈ। ਇਸ ਲਿਸਟ 'ਚ ਕਾਂਗਰਸ ਤੇ ਬੀਜੇਪੀ ਦੇ ਐਮਐਲਏ ਦੇ ਨਾਂ ਵੀ ਸ਼ਾਮਲ ਹਨ।ਇਸ ਦੇ ਨਾਲ ਹੀ ਕਾਂਗਰਸ ਦੇ ਕੁਝ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਾਂਗਰਸ ਪ੍ਰੈਜੀਡੈਂਟ ਤੋਂ ਵੀ ਸਿਕਿਓਰਿਟੀ ਵਾਪਸ ਲੈ ਲਈ ਗਈ ਹੈ। -PTC News