ਪੰਜਾਬ ਸਰਕਾਰ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਹੁਕਮ ਜਾਰੀ, 2 ਦਿਨਾਂ 'ਚ ਮੰਗੀ ਸਾਰੀ ਜਾਣਕਾਰੀ
ਚੰਡੀਗੜ੍ਹ, 13 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੀ ਸੁਰੱਖਿਆ 'ਚ ਤਾਇਨਾਤ ਸੁਰੱਖਿਆ ਕਰਮੀਆਂ ਅਤੇ ਸਰਕਾਰੀ ਵਾਹਨ ਦੇ ਪੈਟਰੋਲ-ਡੀਜ਼ਲ ਸਮੇਤ ਸਾਰੇ ਖਰਚਿਆਂ ਦੀ ਦੇਣੀ ਹੋਵੇਗੀ ਜਾਣਕਾਰੀ। ਦੱਸ ਦੇਈਏ ਕਿ ਇਹ ਜਾਣਕਾਰੀ ਦੇਣ ਲਈ ਸਾਰਿਆਂ ਨੂੰ ਦੋ ਦਿਨਾਂ ਦੀ ਸਮਾਂ ਦਿੱਤਾ ਗਿਆ ਹੈ। ਇਹ ਵੀ ਪੜ੍ਹੋ: Petrol-Diesel Price Today: ਜਾਣੋ ਅੱਜ ਕੀ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਬੀਤੇ ਦਿਨੀ ਹੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਸਮੇਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਸਿਆਸੀ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਸੀ। ਬੁੱਧਵਾਰ ਨੂੰ ਜਾਰੀ ਇੱਕ ਸਰਕਾਰੀ ਹੁਕਮ ਅਨੁਸਾਰ ਇਨ੍ਹਾਂ ਸਿਆਸਤਦਾਨਾਂ ਤੋਂ ਕੁੱਲ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਲੈ ਲਈਆਂ ਗਈਆਂ ਹਨ। ਇਹ ਕਦਮ ਦੋ ਮਹੀਨੇ ਬਾਅਦ ਆਇਆ ਹੈ ਜਦੋਂ ਪੰਜਾਬ ਪੁਲਿਸ ਨੇ 11 ਮਾਰਚ ਨੂੰ 122 ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਸੁਰੱਖਿਆ ਕਵਰ ਵਾਪਸ ਲੈਣ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ 'ਆਪ' ਨੇ ਰਾਜ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਇਹ ਵੀ ਪੜ੍ਹੋ: ਰਾਏਪੁਰ ਹਵਾਈ ਅੱਡੇ 'ਤੇ ਵੱਡਾ ਹਾਦਸਾ, ਹੈਲੀਕਾਪਟਰ ਹਾਦਸੇ 'ਚ ਦੋ ਪਾਇਲਟਾਂ ਦੀ ਮੌਤ, CM ਬਘੇਲ ਨੇ ਪ੍ਰਗਟਾਇਆ ਦੁੱਖ ਹੁਣ ਤਾਜ਼ਾ ਹੁਕਮਾਂ ਵਿੱਚ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੀ ਸੁਰੱਖਿਆ 'ਤੇ ਤਇਨਾਤ ਸਾਰੇ ਸੁਰੱਖਿਆ ਕਰਮੀਆਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਸਰਕਾਰੀ ਗੱਡੀਆਂ ਦੇ ਪੈਟਰੋਲ-ਡੀਜ਼ਲ ਸਣੇ ਸਾਰੇ ਖਰਚਿਆਂ ਦਾ ਵੇਰਵਾ ਮੰਗਿਆਂ ਗਿਆ ਹੈ। ਇਸ ਦੇ ਨਾਲ ਹੀ ਇਹ ਸਾਰੇ ਵੇਰਵੇ ਮਹਿਜ਼ ਦੋ ਦਿਨਾਂ ਦੇ ਵਿੱਚ ਮੰਗੇ ਗਏ ਹਨ। -PTC News