ਪੰਜਾਬ ਸਰਕਾਰ ਦਾ ਵੱਡਾ ਫ਼ਰਮਾਨ, ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ 'ਚ ਕੀਤਾ ਵਾਧਾ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ ਕੀਤਾ ਹੈ। ਸਰਕਾਰ ਨੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਇੱਕ ਸਾਲ ਤੱਕ ਵਧਾਈਆਂ ਹਨ। ਇਸ ਸਬੰਧੀ ਸਰਕਾਰ ਨੇ ਕਿਹਾ ਕਿ ਜਿੱਥੇ ਜ਼ਰੂਰਤ ਹੈ, ਉੱਥੇ ਸੇਵਾਵਾਂ ਵਧਾਈ ਜਾਣ। ਪ੍ਰਵਾਨਿਤ ਅਸਾਮੀਆਂ ਤੋਂ ਜ਼ਿਆਦਾ ਬੰਦੇ ਨਾ ਰੱਖੇ ਜਾਣ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਰੈਗੂਲਰ ਕਰਨ ਲਈ ਕੋਈ ਨਵਾਂ ਕਾਨੂੰਨ ਹੋਂਦ ਵਿੱਚ ਆਉਣ ਤੱਕ ਇਹ ਹੁਕਮ ਜਾਰੀ ਰਹਿਣਗੇ ਅਤੇ ਕਾਨੂੰਨ ਆਉਣ ਤੇ ਹੀ ਕਰਮਚਾਰੀ ਰੈਗੂਲਰ ਕੀਤੇ ਜਾਣਗੇ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਹੁਕਮ ਜਾਰੀ ਕੀਤੇ। ਪੰਜਾਬ ਸਰਕਾਰ ਵੱਲੋਂ ਆਏ ਦਿਨ ਨਵੇਂ ਨਵੇ ਫਰਮਾਨ ਜਾਰੀ ਕੀਤੇ ਜਾ ਰਹੇ ਹਨ। ਹੁਣ ਠੇਕੇ ਦੇ ਆਧਾਰਿਤ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਕਾਰਜਕਾਲ ਨੂੰ ਵਧਾ ਦਿੱਤਾ ਗਿਆ ਹੈ। ਇਹ ਵੀ ਪੜ੍ਹੋ:ਵਿਵਾਦ ! ਕਿਸ ਦਾ ਹੋਵੇਗਾ ਚੰਡੀਗੜ੍ਹ, 1966 ਤੋਂ ਹੁਣ ਤੱਕ ਦੀ ਜਾਣੋ ਪੂਰੀ ਕਹਾਣੀ -PTC News