ਪੰਜਾਬ ਸਰਕਾਰ ਦੀ ਕਰੱਸ਼ਰ ਮਾਲਕਾਂ 'ਤੇ ਵੱਡੀ ਕਾਰਵਾਈ, ਕਰੱਸ਼ਰ ਸੀਲ ਕਰਨ ਦੇ ਦਿੱਤੇ ਹੁਕਮ
ਰੋਪੜ: ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਮਾਇਨਿੰਗ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਨੇ ਰੋਪੜ ਦੇ ਪਿੰਡਾ ਖੇੜਾ ਕਲਮੋਟ ਦੇ ਸਾਰੇ ਕਰੱਸ਼ਰਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਫੈਸਲਾ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਵੀਰਵਾਰ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਕਰੱਸ਼ਰਾਂ ਨੂੰ ਸਰਕਾਰ ਕੋਲ ਫੀਸ ਜਮ੍ਹਾਂ ਨਾ ਕਰਵਾਉਣ ਕਾਰਨ ਸੀਲ ਕਰ ਦਿੱਤਾ ਗਿਆ ਹੈ।ਹਰਜੋਤ ਬੈਂਸ ਨੇ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਰੇਤਾ ਅਤੇ ਬਜਰੀ ਨੂੰ ਰਿਆਇਤੀ ਦਰਾਂ 'ਤੇ ਉਪਲਬਧ ਕਰਵਾਉਣ ਲਈ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਕਈ ਠੋਸ ਕਦਮ ਚੁੱਕੇ ਗਏ ਸਨ। ਉਥੇ ਹੀ ਉਨ੍ਹਾਂ ਨੇ ਹੁਣ ਕਰੱਸ਼ਰਾਂ ਉੱਤੇ ਕਾਰਵਾਈ ਕਰਦੇ ਹੋਏ ਕਈ ਕਰੱਸ਼ਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਬੀਤੇ ਦਿਨਾਂ ਵਿੱਚ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜੇਲ੍ਹਾਂ ਨੂੰ ਮੋਬਾਇਲ ਮੁਕਤ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹਾਂ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਜੇਲ੍ਹਾਂ ਵਿੱਚੋਂ ਮੋਬਾਇਲ ਖਤਮ ਕੀਤੇ ਜਾਣਗੇ। ਇਹ ਵੀ ਪੜ੍ਹੋ:ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ, ਐਸਆਈਟੀ ਨੂੰ ਮਿਲੀ ਪੁੱਛਗਿੱਛ ਦੀ ਇਜਾਜ਼ਤ -PTC News