ਪੰਜਾਬ ਸਰਕਾਰ ਨੇ ਰੋਕੀਆਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੀ ਬਦਲੀਆਂ ਰੋਕੀਆਂ ਗਈਆਂ ਹਨ। ਪਹਿਲਾਂ ਇਨ੍ਹਾਂ ਬਦਲੀਆਂ ਉੱਤੇ 20 ਜੂਨ ਤੱਕ ਦੀ ਰੋਕ ਦੇ ਹੁਕਮ ਜਾਰੀ ਕੀਤੇ ਗਏ ਸਨ। ਪਰ ਹੁਣ ਇਨ੍ਹਾਂ ਬਦਲੀਆਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ।
Read more : ਟੋਕੀਓ ਓਲੰਪਿਕ ਖੇਡਾਂ ‘ਚ ਪੰਜਾਬ ਦੀ ਇਕਲੌਤੀ ਮਹਿਲਾ ਖਿਡਾਰੀ ਗੁਰਜੀਤ ਕੌਰ ਵਿਖਾਏਗੀ ਆਪਣੇ ਜੌਹਰ
ਪੰਜਾਬ ਸਰਕਾਰ ਵਲੋਂ ਰੋਕੀਆਂ ਇਨ੍ਹਾਂ ਬਦਲੀਆਂ ਦਾ ਕਾਰਨ ਕੋਰੋਨਾ ਮਹਾਮਾਰੀ ਦੱਸਿਆ ਗਿਆ ਹੈ। ਇਸ ਦੌਰਾਨ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਬਦਲੀਆਂ ਦੇ ਹੁਕਮ 26,05,2021 ਨੂੰ ਜਾਰੀ ਕੀਤੇ ਗਏ ਸਨ ਪਰ ਕੋਰੋਨਾ ਮਹਾਮਾਰੀ ਕਾਰਨ ਹਾਲਾਤ ਸਥਿਰ ਨਾ ਹੋਣ ਕਾਰਨ ਇਨ੍ਹਾਂ ਹੁਕਮਾਂ ਨੂੰ ਅਮਲ ਵਿਚ ਨਾ ਲਿਆਂਦਾ ਜਾਵੇ। ਇਨ੍ਹਾਂ ਹੁਕਮਾਂ ਨੂੰ ਅਮਲ ਵਿਚ ਲਿਆਉਣ ਦੀ ਮਿਤੀ ਬਾਰੇ ਬਾਅਦ ਵਿਚ ਸੂਚਿਤ ਕੀਤਾ ਜਾਵੇਗਾ।