ਕੋਰੋਨਾ ਕਾਰਨ ਦਹਿਸ਼ਤ ਦਾ ਮਾਹੌਲ, ਗੁਰਦਾਸਪੁਰ 'ਚ 5 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ
ਕੋਰੋਨਾ ਕਾਰਨ ਦਹਿਸ਼ਤ ਦਾ ਮਾਹੌਲ, ਗੁਰਦਾਸਪੁਰ 'ਚ 5 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਅੱਜ 5 ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿਸ ਨਾਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 122 ਹੋ ਗਈ ਹੈ। ਪੰਜਾਬ ਵਿਚ ਕੋਰੋਨਾ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1764 ਤਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ ਜਿਆਦਾਤਰ ਨਾਂਦੇੜ ਸਾਹਿਬ ਤੋਂ ਵਾਪਸ ਆਏ ਸਰਧਾਲੂ ਹਨ। ਜਿਸ ਕਰਕੇ ਕੋਰੋਨਾ ਪੀੜਤਾਂ ਦੀ ਗਿਣਤੀ ਵਧਣ ਕਾਰਨ ਡਰ ਦਾ ਮਾਹੌਲ ਬਣਿਆ ਹੋਇਆ ਹੈ। -PTCNews