Sun, Nov 24, 2024
Whatsapp

ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ

Reported by:  PTC News Desk  Edited by:  Shanker Badra -- January 16th 2021 04:34 PM
ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 14 ਫਰਵਰੀ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ : ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ  ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ `ਆਦਰਸ਼ ਚੋਣ ਜ਼ਬਤਾ` ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ, ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ। [caption id="attachment_466693" align="aligncenter" width="300"]Punjab Municipal Corporations Election will be held on February 14, results announced on February 17 ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ , 14 ਫਰਵਰੀ ਨੂੰ ਪੈਣਗੀਆਂ ਵੋਟਾਂ[/caption] ਪੜ੍ਹੋ ਹੋਰ ਖ਼ਬਰਾਂ : ਦੇਸ਼ 'ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, AIIMS ਦੇ ਡਾ. ਗੁਲੇਰੀਆ ਨੂੰ ਲੱਗਾ ਪਹਿਲਾ ਟੀਕਾ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ। [caption id="attachment_466692" align="aligncenter" width="268"]Punjab Municipal Corporations Election will be held on February 14, results announced on February 17 ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ , 14 ਫਰਵਰੀ ਨੂੰ ਪੈਣਗੀਆਂ ਵੋਟਾਂ[/caption] ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ  109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ। ਸ੍ਰੀ ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਪੜ੍ਹੋ ਹੋਰ ਖ਼ਬਰਾਂ :ਭਾਰਤ ਦੇ ਇਸ ਵਿਅਕਤੀ ਨੂੰ ਸਭ ਤੋਂ ਪਹਿਲਾਂ ਲੱਗਾ ਕੋਰੋਨਾ ਦਾ ਟੀਕਾ , ਜਾਣੋਂ ਕੌਣ ਹੈ ਇਹ ਸ਼ਖਸ [caption id="attachment_466691" align="aligncenter" width="300"]Punjab Municipal Corporations Election will be held on February 14, results announced on February 17 ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ , 14 ਫਰਵਰੀ ਨੂੰ ਪੈਣਗੀਆਂ ਵੋਟਾਂ[/caption] ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ੍ਹ ਕੇ  ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ। [caption id="attachment_466692" align="aligncenter" width="268"]Punjab Municipal Corporations Election will be held on February 14, results announced on February 17 ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ , 14 ਫਰਵਰੀ ਨੂੰ ਪੈਣਗੀਆਂ ਵੋਟਾਂ[/caption] ਸ਼੍ਰੀ ਸੰਧੂ ਨੇ  ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ 1.65 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸੂਬੇ ਭਰ ਵਿੱਚ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ, ਕਪੂਰਥਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਨਗਰ ਨਿਗਮ ਲਈ ਵੋਟਾਂ ਪੈਣਗਆਂ। ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰ. 37 ਬੀ.ਸੀ. ਲਈ ਰਾਖਵਾਂ, ਵਿੱਚ ਜ਼ਿਮਨੀ ਚੋਣਾਂ ਹੋਣਗੀਆਂ। [caption id="attachment_466689" align="aligncenter" width="290"]Punjab Municipal Corporations Election will be held on February 14, results announced on February 17 ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ , 14 ਫਰਵਰੀ ਨੂੰ ਪੈਣਗੀਆਂ ਵੋਟਾਂ[/caption] ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ ਅਤੇ ਜੰਡਿਆਲਾ ਗੁਰੂ ਵਿੱਚ ਮਿਉਂਸਪਲ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਅਤੇ ਪੱਟੀ, ਗੁਰਦਾਸਪੁਰ ਜ਼ਿਲ੍ਹੇ ਵਿੱਚ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਫ਼ਤਿਹਗੜ੍ਹ ਚੂੜੀਆਂ, ਧਾਰੀਵਾਲ, ਕਾਦੀਆਂ ਅਤੇ ਦੀਨਾਨਗਰ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ ਇਹ ਚੋਣਾ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਨਕੋਦਰ, ਨੂਰਮਹਿਲ, ਫਿਲੌਰ, ਕਰਤਾਰਪੁਰ, ਅਲਾਵਲਪੁਰ, ਆਦਮਪੁਰ, ਲੋਹੀਆਂ ਅਤੇ ਮਹਿਤਪੁਰ ਵਿੱਚ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ, ਮੁਕੇਰੀਆਂ, ਉੜਮੁੜ ਟਾਂਡਾ, ਗੜ੍ਹਸ਼ੰਕਰ, ਗੜ੍ਹਦੀਵਾਲਾ, ਹਰਿਆਣਾ ਅਤੇ ਸ਼ਾਮਚੁਰਾਸੀ ਸ਼ਾਮਲ ਹਨ ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਜਗਰਾਉਂ, ਸਮਰਾਲਾ, ਰਾਏਕੋਟ, ਦੋਰਾਹਾ ਅਤੇ ਪਾਇਲ ਵਿੱਚ ਵੀ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਪੈਣਗੀਆਂ। [caption id="attachment_466690" align="aligncenter" width="275"]Punjab Municipal Corporations Election will be held on February 14, results announced on February 17 ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ , 14 ਫਰਵਰੀ ਨੂੰ ਪੈਣਗੀਆਂ ਵੋਟਾਂ[/caption] ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਰੂਪਨਗਰ, ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਚਮਕੌਰ ਸਾਹਿਬ ਜਦਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਰਹਿੰਦ ਫਤਿਹਗੜ੍ਹ ਸਾਹਿਬ, ਗੋਬਿੰਦਗੜ੍ਹ ,ਬੱਸੀ ਪਠਾਣਾ ਅਤੇ ਖਮਾਣੋਂ ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਜਦਕਿ ਸੰਗਰੂਰ ਜ਼ਿਲ੍ਹੇ ਵਿੱਚ ਮਲੇਰਕੋਟਲਾ, ਸੁਨਾਮ, ਅਹਿਮਦਗੜ੍ਹ, ਧੂਰੀ, ਲਹਿਰਾਗਾਗਾ, ਲੌਂਗੋਵਾਲ, ਅਮਰਗੜ੍ਹ ਅਤੇ ਭਵਾਨੀਗੜ੍ਹ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ, ਤਪਾ, ਭਦੌੜ, ਧਨੌਲਾ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ, ਜ਼ੀਰਕਪੁਰ, ਡੇਰਾਬੱਸੀ, ਕੁਰਾਲੀ, ਨਵਾਂਗਾਉਂ ਅਤੇ ਲਾਲੜੂ ਜਦਕਿ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ, ਗੋਨਿਆਣਾ, ਮੌੜ, ਰਾਮਾ, ਕੋਟਫੱਤਾ, ਸੰਗਤ, ਕੋਠੇਗੁਰੂ, ਮਹਿਰਾਜ, ਕੋਟਸ਼ਮੀਰ, ਲਹਿਰਾ ਮੁਹੱਬਤ, ਭਾਈਰੂਪਾ, ਨਥਾਣਾ, ਮਲੂਕਾ ਅਤੇ ਭਗਤਾ ਭਾਈਕਾ ਵਿੱਚ ਇਹ ਵੋਟਾਂ ਪੈਣਗੀਆਂ। [caption id="attachment_466696" align="aligncenter" width="300"]Punjab Municipal Corporations Election will be held on February 14, results announced on February 17 ਪੰਜਾਬ 'ਚ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ , 14 ਫਰਵਰੀ ਨੂੰ ਪੈਣਗੀਆਂ ਵੋਟਾਂ[/caption] ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ, ਬੁਢਲਾਡਾ, ਬਰੇਟਾ, ਬੋਹਾ ਅਤੇ ਜੋਗਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁਕਤਸਰ, ਮਲੋਟ, ਗਿੱਦੜਬਾਹਾ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਫਿਰੋਜ਼ਪੁਰ, ਗੁਰੂ ਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੁਦਕੀ ਅਤੇ ਮਮਦੋਟ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ, ਅਰਣੀਵਾਲਾ ਸ਼ੇਖ ਸੁਭਾਣ ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੁਰਾ ਅਤੇ ਜੈਤੋ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਬੱਧਨੀਕਲਾਂ, ਕੋਟ ਈਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਵਿੱਚ ਵੀ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਤਿੰਨ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਰਡ ਨੰ. 1 ਮਹਿਲਾਵਾਂ ਲਈ ਰਾਖਵਾਂ ਅਤੇ ਵਾਰਡ ਨੰ. 11 ਐਸ.ਸੀ. ਲਈ ਰਾਖਵਾਂ ਜਦਕਿ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ ਵੀ ਵੋਟਾਂ ਪੈਣਗੀਆਂ। -PTCNews


Top News view more...

Latest News view more...

PTC NETWORK