ਬਠਿੰਡਾ ਦੇ ਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਰੰਗੇ ਹੱਥੀਂ ਫੜਿਆ
ਬਠਿੰਡਾ : ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਵੋਟਾਂ ਪੈਣ ਦਾ ਕਾਰਜਅੱਜ ਸਵੇਰੇ 08.00 ਵਜੇ ਸ਼ੁਰੂ ਹੋ ਗਿਆ ਅਤੇ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਦੇ ਵੋਟਰ ਆਪਣੇ -ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਸਵੇਰੇ ਤੋਂ ਹੀ ਕਤਾਰਾਂ ਵਿੱਚ ਖੜੇ ਹਨ।ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਨਗਰ ਕੌਂਸਲ ਚੋਣਾਂ ਲਈ ਵੋਟਾਂ ਪੈਣ ਦਾ ਕਾਰਜ ਸ਼ੁਰੂ
[caption id="attachment_474683" align="aligncenter" width="700"]
Punjab Municipal Election 2021 : ਬਠਿੰਡਾ ਦੇਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਫੜਿਆ[/caption]
ਇਸ ਦੌਰਾਨ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 14 ਤੋਂ ਉਮੀਦਵਾਰ ਰਾਜਵਿੰਦਰ ਸਿੰਘ ਸਿੱਧੂ ਵੱਲੋਂ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਫੜਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਪੋਲਿੰਗ ਏਜੰਟ ਨੇ ਇਸ ਵਿਅਕਤੀ ਨੂੰ ਉਮਰ ਪੁੱਛੀ ਤਾਂ 38 ਸਾਲ ਦੱਸੀ ਪਰ ਵੋਟਰ ਕਾਰਡ 'ਤੇ ਉਮਰ ਅਲੱਗ ਸੀ ਅਤੇ ਇਸ ਨੇ ਬਾਅਦ ਵਿੱਚ ਮੰਨ ਲਿਆ ਕਿ ਜਾਅਲੀ ਵੋਟ ਪਾਉਣ ਆਇਆ ਸੀ।
[caption id="attachment_474684" align="aligncenter" width="700"]
Punjab Municipal Election 2021 : ਬਠਿੰਡਾ ਦੇਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਫੜਿਆ[/caption]
ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮਲੋਟ ਵਿੱਚ ਵੋਟਿੰਗ ਨੂੰ ਲੈ ਕੇ ਵੋਟਰਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰ ਤੋਂ ਵੀ ਵੋਟਰਾਂ ਦੀਆਂ ਲੰਮੀਆਂ ਕਤਾਰਾਂ ਪੋਲਿੰਗ ਬੂਥਾਂ ਦੇ ਬਾਹਰ ਲੱਗੀਆਂ ਹੋਈਆਂ ਹਨ ਅਤੇ ਵੋਟਾਂ ਦਾ ਕੰਮ ਪੂਰੇ ਅਮਨ ਅਮਾਨ ਨਾਲ ਚੱਲ ਰਿਹਾ ਹੈ। ਮਲੋਟ ਵਿੱਚ ਨਗਰ ਕੌਂਸਲ ਚੋਣਾਂ ਲਈ 27 ਵਾਰਡਾ ਵਿਚ 157 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।
[caption id="attachment_474681" align="aligncenter" width="700"]
Punjab Municipal Election 2021 : ਬਠਿੰਡਾ ਦੇਵਾਰਡ ਨੰਬਰ -14 'ਤੇ ਜਾਅਲੀ ਵੋਟ ਪਾਉਣ ਆਏ ਵੋਟਰ ਨੂੰ ਫੜਿਆ[/caption]
ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਮੁਤਾਬਕ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਚੋਣਾਂ ' ਚ 2,832 ਆਜ਼ਾਦ ਉਮੀਦਵਾਰ , 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ 'ਚ 1569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ ) ਨੇ 1,606 ਉਮੀਦਵਾਰ ਮੈਦਾਨ 'ਚ ਉਤਾਰੇ ਹਨ।
-PTCNews