ਪੰਜਾਬ ਪੰਚਾਇਤੀ ਚੋਣਾਂ : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ 'ਚ ਪਾਈ ਵੋਟ
ਪੰਜਾਬ ਪੰਚਾਇਤੀ ਚੋਣਾਂ : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ 'ਚ ਪਾਈ ਵੋਟ:ਪੰਜਾਬ 'ਚ ਪੰਚਾਇਤੀ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ।ਜਿਸ ਦੇ ਲਈ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਪੰਜਾਬ ਵਿੱਚ ਦੁਪਹਿਰ ਡੇਢ ਵਜੇ ਤੱਕ ਵੱਖ -ਵੱਖ ਬੂਥਾਂ ਤੇ ਮਰਦਾਂ ਦੇ ਮੁਕਾਬਲੇ ਔਰਤ ਵੋਟਰ ਵੀ ਬਰਾਬਰ ਹੀ ਆਪਣੀ ਵੋਟ ਦਾ ਇਸਤੇਮਾਲ ਕਰ ਰਹੀਆਂ ਸਨ।ਇਸ ਦੌਰਾਨ ਵੋਟਰਾਂ ਨੂੰ ਆਪਣੇ ਮਨ ਪਸੰਦ ਦਾ ਨੁਮਾਇੰਦਾ ਚੁਣਨ ਵਾਸਤੇ ਠੰਡ ਦੀ ਕੋਈ ਪ੍ਰਵਾਹ ਨਹੀਂ ਹੈ।ਇਹ ਵੋਟਾਂ ਸ਼ਾਮ 4 ਵਜੇ ਤੱਕ ਹੀ ਪੈਣੀਆਂ ਹਨ ਅਤੇ ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋਣਗੇ।ਇੰਨ੍ਹਾਂ ਚੋਣਾਂ 'ਚ ਖਾਸ ਗੱਲ ਇਹ ਵੀ ਹੈ ਕਿ ਚੋਣਾਂ 'ਚ ਕਿਸੇ ਉਮੀਦਵਾਰ ਨੂੰ ਪਸੰਦ ਨਾ ਕਰਨ 'ਤੇ ਵੋਟਰ ਨੋਟਾ ਦਾ ਵੀ ਬਟਨ ਦਬਾ ਸਕਦੇ ਹਨ।
[caption id="attachment_234385" align="aligncenter" width="300"] ਪੰਜਾਬ ਪੰਚਾਇਤੀ ਚੋਣਾਂ : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ 'ਚ ਪਾਈ ਵੋਟ[/caption]
ਇਸ ਦੌਰਾਨ ਪੰਜਾਬ ਦੇ ਪ੍ਰਸਿੱਧ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ ਮਾਨਪੁਰ ( ਫ਼ਤਿਹਗੜ੍ਹ ਸਾਹਿਬ ) ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।ਬੱਬੂ ਮਾਨ ਵੱਲੋਂ ਆਪਣੀ ਵੋਟ ਪਾਉਣ ਤੋਂ ਬਾਅਦ ਇੱਕ ਤਸਵੀਰ ਸਾਹਮਣੇ ਆਈ ਹੈ ,ਜਿਸ ਵਿੱਚ ਬੱਬੂ ਮਾਨ ਆਪਣੇ ਦੋਸਤਾਂ ਦੇ ਵਿਚਕਾਰ ਖੜੇ ਨਜ਼ਰ ਆ ਰਹੇ ਹਨ।
[caption id="attachment_234383" align="aligncenter" width="300"]
ਪੰਜਾਬ ਪੰਚਾਇਤੀ ਚੋਣਾਂ : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ 'ਚ ਪਾਈ ਵੋਟ[/caption]
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਾਇਕ ਹਰਜੀਤ ਹਰਮਨ ਨੇ ਆਪਣੇ ਪਿੰਡ ਦੋਦਾ (ਨਾਭਾ) ਵਿਖੇ ਪੋਲਿੰਗ ਬੂਥ ਨੰ. 92 ‘ਤੇ ਆਪਣੀ ਵੋਟ ਪਾਈ ਹੈ।ਇਸ ਦੇ ਨਾਲ ਹੀ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਸਿੱਧੂ ਮੂਸੇਵਾਲਾ ਨੇ ਪਿੰਡ ਮੂਸਾ (ਮਾਨਸਾ ) ਵਿਖੇ ਆਪਣੀ ਵੋਟ ਪਾਈ ਹੈ।ਓਥੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਸਰਪੰਚੀ ਚੋਣਾਂ ਲਈ ਮੈਦਾਨ ‘ਚ ਹਨ।ਜਿੰਨਾਂ ਦੇ ਹੱਕ ‘ਚ ਸਿੱਧੂ ਮੂਸੇਵਾਲਾ ਨੇ ਆਪਣੀ ਵੋਟ ਪਾਈ ਹੈ।
[caption id="attachment_234382" align="aligncenter" width="300"]
ਪੰਜਾਬ ਪੰਚਾਇਤੀ ਚੋਣਾਂ : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਆਪਣੇ ਪਿੰਡ ਖੰਟ 'ਚ ਪਾਈ ਵੋਟ[/caption]
ਦੱਸ ਦੇਈਏ ਕਿ ਪੰਜਾਬ ਭਰ 'ਚ ਪੰਚਾਇਤੀ ਚੋਣਾਂ ਲਈ 1,27,87,395 ਵੋਟਰ ਹਨ, ਜਿੰਨ੍ਹਾਂ 'ਚੋਂ 6688245 ਪੁਰਸ਼, 6066245 ਔਰਤਾਂ, 97 ਕਿੰਨਰ ਹਨ।ਇਸ ਦੇ ਨਾਲ ਹੀ 13276 ਪੰਚਾਇਤਾਂ 'ਚੋਂ 4363 ਸਰਪੰਚ ਬਿਨਾਂ ਮੁਕਾਬਲਾ ਚੁਣੇ ਜਾ ਚੁੱਕੇ ਹਨ।ਪੰਜਾਬ ਅੰਦਰ ਸਰਪੰਚੀ ਦੀਆਂ 8913 ਸੀਟਾਂ ਲਈ 22801 ਤੇ ਪੰਚੀ ਲਈ 76960 ਉਮੀਦਵਾਰ ਚੋਣ ਮੈਦਾਨ 'ਚ ਹਨ ਸੂਬੇ 'ਚ ਪੰਚਾਇਤ ਚੋਣਾਂ ਲਈ 17,268 ਪੋਲਿੰਗ ਬੂਥ ਬਣਾਏ ਗਏ ਹਨ।
-PTCNews