ਪੰਜਾਬ ਪੁਲਿਸ ਨੇ ISI ਦੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, ਹਥਿਆਰਾਂ ਸਣੇ ਦੋ ਦਹਿਸ਼ਤਗਰਦ ਗ੍ਰਿਫ਼ਤਾਰ
ISI terror module: ਰੂਪਨਗਰ ਪੁਲਿਸ ਨੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਦੋਸ਼ੀ ਚਮਕੌਰ ਸਾਹਿਬ ਇਲਾਕੇ ਦੇ ਵਸਨੀਕ ਹਨ। ਇਹ ਦੋਵੇਂ ਕੈਨੇਡਾ ਵਿੱਚ ਬੈਠੇ ਗੈਂਗਸਟਰ ਦੇ ਸੰਪਰਕ ਵਿੱਚ ਸਨ। ਡੀਜੀਪੀ ਨੇ ਕਿਹਾ ਕਿ ਇਹ ਦਹਿਸ਼ਤੀ ਮਾਡਿਊਲ ਕੈਨੇਡਾ ਸਥਿਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਵੱਲੋਂ ਚਲਾਇਆ ਜਾ ਰਿਹਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜ਼ਦੀਕੀ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਵੀਸਾ ਸਿੰਘ ਉਰਫ ਗਗਨ ਉਰਫ ਗੱਗੂ ਵਾਸੀ ਪਿੰਡ ਚੰਦ ਨਵਾਂ ਮੋਗਾ ਅਤੇ ਰਣਜੋਧ ਸਿੰਘ ਉਰਫ ਜੋਤੀ ਵਾਸੀ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 22 ਬੋਰ ਦਾ ਰਿਵਾਲਵਰ ਅਤੇ 32 ਬੋਰ ਦਾ ਪਿਸਤੌਲ ਅਤੇ 21 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਨ੍ਹਾਂ ਅੱਤਵਾਦੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਨ੍ਹਾਂ ਦੇ ਗਰੁੱਪ ਦੇ ਤੀਜੇ ਮੈਂਬਰ ਹਰਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰਪ੍ਰੀਤ ਨੇ ਇੱਕ ਬਦਨਾਮ ਅਪਰਾਧੀ ਜਗਜੀਤ ਸਿੰਘ ਉਰਫ਼ ਜੋਤਾ ਅਤੇ ਉਸ ਦੇ ਇੱਕ ਸਾਥੀ ਨੂੰ ਫਿਰੋਜ਼ਪੁਰ ਦੇ ਇੱਕ ਘਰ ਵਿੱਚ ਦਸ ਦਿਨਾਂ ਲਈ ਰੱਖਿਆ ਸੀ। ਜੋਤਾ ਖਿਲਾਫ ਕਈ ਮਾਮਲੇ ਦਰਜ ਹਨ। ਉਹ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ। ਮੁਲਜ਼ਮ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਬੱਬਰ ਖਾਲਸਾ ਦੇ ਅੱਤਵਾਦੀ ਨਛੱਤਰ ਸਿੰਘ ਉਰਫ ਮੋਤੀ ਦੇ ਸੰਪਰਕ ਵਿੱਚ ਵੀ ਸੀ। ਮੋਤੀ ਫਿਲਹਾਲ ਪੁਲਿਸ ਦੀ ਹਿਰਾਸਤ 'ਚ ਹੈ। ਇਹ ਵੀ ਪੜ੍ਹੋ: IND vs SA: ਮੈਚ ਗਰਾਉਂਡ 'ਤੇ ਸੱਪ ਦੇ ਵੜਨ ਨਾਲ ਘਬਰਾ ਗਏ ਖਿਡਾਰੀ, ਵੇਖੋ ਵੀਡੀਓ ਫ਼ਿਰੋਜ਼ਪੁਰ ਪੁਲਿਸ ਨੇ ਚਾਰ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਪਿੰਡ ਨੇੜੇ ਝੋਨੇ ਦੇ ਖੇਤਾਂ ਵਿੱਚੋਂ ਇੱਕ ਏਕੇ-47 ਅਸਾਲਟ ਰਾਈਫ਼ਲ ਸਮੇਤ ਦੋ ਮੈਗਜਿਟ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਸਨ। ਇਸ ਤੋਂ ਬਾਅਦ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਗੈਂਗਸਟਰ ਅਰਸ਼ ਡਾਲਾ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਖੇਤਾਂ 'ਚ ਸੁੱਟੀ ਗਈ ਸੀ। ਇਹ ਹਥਿਆਰ ਵੀਸਾ ਸਿੰਘ ਅਤੇ ਰਣਜੋਧ ਸਿੰਘ ਨੇ ਚੁੱਕਣੇ ਸਨ।Punjab Police busts ISI-backed drone-based KTF terror module, 2 operatives held Read @ANI Story | https://t.co/4dzccWpA5I#PunjabPolice #Punjab #drones pic.twitter.com/K2RUUpgVtv — ANI Digital (@ani_digital) October 2, 2022