ਪੁਲਿਸ ਮੁਲਾਜ਼ਮ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨੈਸ਼ਨਲ ਖਿਡਾਰਣ ਨਾਲ 12 ਵਾਰ ਕੀਤਾ ਰੇਪ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਤੋਂ ਬਲਾਤਕਾਰ ਦਾ ਇੱਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਾਸ਼ਟਰੀ ਪੱਧਰ ਦੀ ਖਿਡਾਰਣ ਰਹੀ 39 ਸਾਲਾਇੱਕ ਮਹਿਲਾ ਨੇ ਦੋਸ਼ ਲਾਇਆ ਹੈ ਕਿ ਇੱਕ ਪੁਲਿਸ ਅਧਿਕਾਰੀ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਉਸ ਨਾਲ ਬਲਾਤਕਾਰ ਕੀਤਾ ਹੈ। ਪੁਲਿਸ ਅਧਿਕਾਰੀ 'ਤੇ ਇਹ ਗੰਭੀਰ ਦੋਸ਼ ਲੱਗਣ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਘਰ ਬੈਠੇ ਇੰਝ ਬਣਾਓ ਰਾਸ਼ਨ ਕਾਰਡ
[caption id="attachment_503293" align="aligncenter" width="300"]
ਪੁਲਿਸ ਮੁਲਾਜ਼ਮ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨੈਸ਼ਨਲ ਖਿਡਾਰਣ ਨਾਲ 12 ਵਾਰ ਕੀਤਾ ਰੇਪ[/caption]
ਪੀੜਤ ਮਹਿਲਾ ਵੇਟ ਅਤੇ ਪਾਵਰਲਿਫਟਿੰਗ ਵਿਚ ਰਾਸ਼ਟਰੀ ਪੱਧਰ ‘ਤੇ ਸਿਲਵਰ ਮੈਡਲ ਜੇਤੂ ਹੈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ 2 ਵਾਰ ਗੋਲਡ ਮੈਡਲ ਜਿੱਤ ਚੁੱਕੀ ਹੈ। ਇਸ ਕਾਰਨ ਉਹ ਸਰਕਾਰੀ ਨੌਕਰੀ ਹਾਸਲ ਕਰਨਾ ਚਾਹੁੰਦੀ ਸੀ।ਉਸਨੇ ਪੁਲਿਸ ਕਮਿਸ਼ਨਰ ਨੂੰ ਇਨਸਾਫ ਦੀ ਅਪੀਲ ਕੀਤੀ ਹੈ। ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਕਰ ਰਹੇ ਹਨ।
[caption id="attachment_503294" align="aligncenter" width="300"]
ਪੁਲਿਸ ਮੁਲਾਜ਼ਮ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨੈਸ਼ਨਲ ਖਿਡਾਰਣ ਨਾਲ 12 ਵਾਰ ਕੀਤਾ ਰੇਪ[/caption]
ਪੀੜਤ ਔਰਤ ਦਾ ਕਹਿਣਾ ਹੈ ਕਿ ਉਕਤ ਪੁਲਿਸ ਅਧਿਕਾਰੀ ਨੇ ਉਸ ਨੂੰ ਖੇਡ ਕੋਟੇ ਵਿੱਚ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਨੌਕਰੀ ਦੇ ਬਹਾਨੇ ਉਹ ਉਸਨੂੰ ਵਾਰ -ਵਾਰ ਪ੍ਰਾਈਵੇਟ ਹੋਟਲ ਬੁਲਾਉਂਦਾ ਰਿਹਾ ਅਤੇ ਉਸ ਨਾਲ ਬਲਾਤਕਾਰ ਕਰਦਾ ਰਿਹਾ। ਇੰਨਾ ਹੀ ਨਹੀਂ ਪੀੜਤ ਲੜਕੀ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ ਸੀ ਅਤੇ 12 ਵਾਰ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।
[caption id="attachment_503292" align="aligncenter" width="300"]
ਪੁਲਿਸ ਮੁਲਾਜ਼ਮ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨੈਸ਼ਨਲ ਖਿਡਾਰਣ ਨਾਲ 12 ਵਾਰ ਕੀਤਾ ਰੇਪ[/caption]
ਜਦੋਂ ਉਸਨੂੰ ਪਤਾ ਲੱਗਿਆ ਕਿ ਉਹ ਝੂਠ ਬੋਲ ਰਿਹਾ ਹੈ ਤਾਂ ਮਹਿਲਾ ਨੇ ਵਿਰੋਧ ਕੀਤਾ ਫਿਰ ਪੁਲਿਸ ਅਧਿਕਾਰੀ ਨੇ ਉਸ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਲਾਤਕਾਰ ਕਰਦਾ ਰਿਹਾ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਕਮਿਸ਼ਨਰ ਨੇ ਤੁਰੰਤ ਇੱਕ ਮਹਿਲਾ ਅਧਿਕਾਰੀ ਨਿਯੁਕਤ ਕਰ ਦਿੱਤਾ ਅਤੇ ਪੂਰੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ।
[caption id="attachment_503291" align="aligncenter" width="300"]
ਪੁਲਿਸ ਮੁਲਾਜ਼ਮ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨੈਸ਼ਨਲ ਖਿਡਾਰਣ ਨਾਲ 12 ਵਾਰ ਕੀਤਾ ਰੇਪ[/caption]
ਦੂਜੇ ਪਾਸੇ ਪੁਲਿਸ ਅਧਿਕਾਰੀ 'ਤੇ ਲੱਗੇ ਗੰਭੀਰ ਦੋਸ਼ਾਂ 'ਤੇ ਏਡੀਸੀਪੀ ਪ੍ਰਗਿਆ ਜੈਨ ਨੇ ਕੱਲ ਕਿਹਾ, '' ਇਹ ਮਾਮਲਾ ਸਾਹਮਣੇ ਆਇਆ ਹੈ ਪਰ ਅਜੇ ਤੱਕ ਦੋਸ਼ਾਂ ਦੀ ਪੁਸ਼ਟੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਖਿਡਾਰੀ ਵੱਲੋਂ ਲਗਾਏ ਗਏ ਦੋਸ਼ਾਂ ਦੀ ਪਹਿਲਾਂ ਜਾਂਚ ਕੀਤੀ ਜਾਏਗੀ ਅਤੇ ਜੇਕਰ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।
-PTCNews