Wed, Nov 13, 2024
Whatsapp

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ; ਨਸ਼ਾ ਤਸਕਰ ਗਿਰੋਹ ਦੇ ਦੋ ਗੁਰਗਿਆਂ ਨੂੰ 55 ਪਿਸਤੌਲਾਂ ਸਣੇ ਕਾਬੂ ਕੀਤਾ

Reported by:  PTC News Desk  Edited by:  Jasmeet Singh -- September 02nd 2022 08:37 PM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ; ਨਸ਼ਾ ਤਸਕਰ ਗਿਰੋਹ ਦੇ ਦੋ ਗੁਰਗਿਆਂ ਨੂੰ 55 ਪਿਸਤੌਲਾਂ ਸਣੇ ਕਾਬੂ ਕੀਤਾ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ; ਨਸ਼ਾ ਤਸਕਰ ਗਿਰੋਹ ਦੇ ਦੋ ਗੁਰਗਿਆਂ ਨੂੰ 55 ਪਿਸਤੌਲਾਂ ਸਣੇ ਕਾਬੂ ਕੀਤਾ

ਚੰਡੀਗੜ੍ਹ, 2 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਖੁਫ਼ੀਆ ਜਾਣਕਾਰੀ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ, ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੱਧ ਪ੍ਰਦੇਸ਼ ਦੇ ਅੰਤਰ-ਰਾਜੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਕਿਹਾ ਕਿ ਉਕਤ ਅਸਲਾ ਸਪਲਾਇਰ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਮੱਧ ਪ੍ਰਦੇਸ ਤੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਖਰਗੋਨ ਦੇ ਪਿੰਡ ਰਤਵਾ ਦਾ ਭੋਰੇਲਾਲ ਉਰਫ ਮਨੀਸ਼ ਬਡੇ ਅਤੇ ਜ਼ਿਲ੍ਹਾ ਬੁਰਹਾਨਪੁਰ ਦੇ ਪਿੰਡ ਦੱਤ ਪਹਾੜੀ ਦੇ ਕੈਲਾਸ਼ ਮੱਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ .32 ਬੋਰ/.30 ਬੋਰ ਦੇ 55 ਪਿਸਤੌਲ ਬਰਾਮਦ ਕੀਤੇ ਹਨ। ਦੋਸ਼ੀਆਂ ਨੂੰ ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਕਾਬੂ ਕੀਤਾ । ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਉਸ ਕਾਰਵਾਈ ਤੋਂ ਤਿੰਨ ਹਫਤਿਆਂ ਬਾਅਦ ਸਾਹਮਣੇ ਆਈ ਹੈ ਜਦੋਂ ਸੀ.ਆਈ. ਅੰਮ੍ਰਤਿਸਰ ਯੂਨਿਟ ਨੇ ਬੜੇ ਜ਼ੋਰਦਾਰ ਤੇ ਮੁਸਤੈਦ ਫਾਲੋ-ਅਪ ਅਪਰੇਸ਼ਨ ਤਹਿਤ ਅੰਮ੍ਰਤਿਸਰ ਦੀ ਰੇਲਵੇ ਕਰਾਸਿੰਗ ਵੱਲਾ ਮੰਡੀ ਤੋਂ ਦੋ ਵਿਅਕਤੀਆਂ ਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25/54/59 ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 24 ਮਿਤੀ 10.08.2022 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਉਨਾਂ ਕਿਹਾ ਕਿ ਜਾਂਚ ਦੋਰਾਨ ਕੁਝ ਪਿਛਲੀਆਂ ਤੇ ਅਗਲੇਰੀਆਂ ਕੜੀਆਂ ਨੂੰ ਘੋਖਦਿਆਂ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਸਪਲਾਈ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਨਿਰਮਾਤਾ ਅਤੇ ਸਪਲਾਇਰ , ਜਿਸਦੇ ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਬੁਰਹਾਨਪੁਰ ਨਾਲ ਸਬੰਧਤ ਹੋਣ ਦਾ ਸ਼ੱਕ ਹੈ, ਵੱਲੋਂ ਕੀਤੀ ਗਈ ਸੀ। ਉਨਾਂ ਕਿਹਾ, “ਇਸ ਪੁਖ਼ਤਾ ਇਤਲਾਹ ਤੋ ਬਾਅਦ ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀ ਇੱਕ 15 ਮੈਂਬਰੀ ਟੀਮ ਮੰਗਲਵਾਰ ਨੂੰ ਮੱਧ ਪ੍ਰਦੇਸ਼ ਲਈ ਰਵਾਨਾ ਕੀਤੀ ਗਈ ਸੀ ਅਤੇ ਟੀਮ ਵੀਰਵਾਰ ਨੂੰ ਹਥਿਆਰਾਂ ਦੇ ਇਨਾਂ ਦੋ ਸਪਲਾਇਰਾਂ ਦਾ ਪਤਾ ਲਗਾਉਣ ਅਤੇ ਇਹਨਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੀ।’’

ਡੀ.ਜੀ.ਪੀ. ਨੇ ਕਿਹਾ ਕਿ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਵੱਡੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸੂਬੇ ਅੰਦਰੋਂ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਕਰਨ ਤੋਂ ਬਾਅਦ, ਹੁਣ ਪੰਜਾਬ ਪੁਲਿਸ ਨੇ ਪੰਜਾਬ ਰਾਜ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਇਸ ਨੈਟਵਰਕ ਨੂੰ ਜੜ ਤੋਂ ਨੇਸਤੋ-ਨਾਬੂਤ ਕਰਨ ਲਈ ਸਰਗਰਮ ਪਹੁੰਚ ਅਪਣਾਈ ਹੈ। -PTC News

Top News view more...

Latest News view more...

PTC NETWORK