ਪੰਜਾਬ ਪੁਲਿਸ ਨੂੰ 24 ਘੰਟਿਆਂ 'ਚ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਜਾਰੀ
ਸ੍ਰੀ ਅੰਮ੍ਰਿਤਸਰ ਸਾਹਿਬ, 27 ਜੂਨ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ 'ਚ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ 'ਤੇ 'ਮੁਖ ਸਾਜਿਸ਼ਕਰਤਾ' ਕਰਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਨੇ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਨੂੰ 24 ਘੰਟਿਆਂ 'ਚ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਪੜ੍ਹੋ: ਮੁਹਾਲੀ ਫੇਜ 1 ਤੋਂ 11 ਤੱਕ ਪਾਈ ਗਈ ਸੀਵਰ ਲਾਈਨ ’ਚ ਡੇਢ ਕਰੋੜ ਦੇ ਘਪਲੇ ਦੀ ਹੋਵੇ ਵਿਜੀਲੈਂਸ ਜਾਂਚ: ਕੁਲਵੰਤ ਸਿੰਘ ਦਰਅਸਲ ਲਾਰੈਂਸ ਬਿਸ਼ਨੋਈ 'ਤੇ ਅੰਮ੍ਰਿਤਸਰ 'ਚ ਰਾਣਾ ਕੰਦੋਵਾਲੀਆ ਨਾਂ ਦੇ ਗੈਂਗਸਟਰ ਦੇ ਕਤਲ ਦਾ ਇਲਜ਼ਾਮ ਹੈ। ਇਹ ਉਦੋਂ ਹੋਇਆ ਸੀ ਜਦੋਂ ਉਹ ਇਕ ਔਰਤ ਨੂੰ ਮਿਲਣ ਆਇਆ ਸੀ ਅਤੇ ਕੁਝ ਲੋਕਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਹਸਪਤਾਲ 'ਚ ਜ਼ਰੇ ਇਲਾਜ ਉਸ ਦੀ ਮੌਕੇ ਹੋ ਗਈ ਸੀ, ਇਸ ਕਤਲੇਆਮ ਵਿਚ ਜੱਗੂ ਅਤੇ ਲਾਰੈਂਸ ਬਿਸ਼ਨੋਈ ਦੇ ਨਾਂ ਸਾਹਮਣੇ ਆਏ ਸਨ। ਜਿਸ ਨੂੰ ਹੁਣ ਅੰਮ੍ਰਿਤਸਰ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਲਾਰੈਂਸ ਬਿਸ਼ਨੋਈ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਰੱਖਿਆ ਜਾਵੇਗਾ ਅਤੇ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਅੱਜ ਸਵੇਰੇ ਹੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਕਿਹਾ ਕਿ ਉਸ ਦੇ ਪੁੱਤਰ ਨੂੰ ਮਾਨਸਾ, ਪੰਜਾਬ ਵਿੱਚ ਕੋਈ ਕਾਨੂੰਨੀ ਸਹਾਇਤਾ ਨਹੀਂ ਮਿਲ ਰਹੀ ਹੈ। ਉਸ ਨੇ ਪੰਜਾਬ ਭੇਜਣ ਦੀ ਟਰਾਂਜ਼ਿਟ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ। ਜਸਟਿਸ ਸੂਰਿਆਕਾਂਤ ਅਤੇ ਪੀਬੀ ਪਰਡੀਆਵਾਲਾ ਦੀ ਬੈਂਚ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਕਿਉਂਕਿ ਕਤਲ ਉੱਥੇ ਹੋਇਆ ਸੀ। ਪਟੀਸ਼ਨ ਦਾ ਜ਼ਿਕਰ ਐਡਵੋਕੇਟ ਸੰਗਰਾਮ ਸਿੰਘ ਨੇ ਕੀਤਾ ਸੀ, ਜਿਸ ਨੇ ਕਿਹਾ ਕਿ ਬਾਰ ਐਸੋਸੀਏਸ਼ਨ ਦਾ ਕੋਈ ਵੀ ਵਿਅਕਤੀ ਬਿਸ਼ਨੋਈ ਵੱਲੋਂ ਪੇਸ਼ ਨਹੀਂ ਹੋ ਰਿਹਾ ਸੀ। ਜਿਸਤੋਂ ਬਾਅਦ ਬੈਂਚ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ, "ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਬਾਰ ਕਿਸੇ ਵੀ ਅਪਰਾਧਿਕ ਮਾਮਲੇ ਨੂੰ ਨਾਂਹ ਨਹੀਂ ਕਰ ਸਕਦੀ। ਤੁਹਾਨੂੰ ਉੱਥੇ ਹਾਈ ਕੋਰਟ ਵਿੱਚ ਜਾਣਾ ਚਾਹੀਦਾ ਹੈ ਅਤੇ ਕਾਨੂੰਨੀ ਨਿਪਟਾਰਾ ਕਰਨਾ ਚਾਹੀਦਾ ਹੈ।" ਇਹ ਵੀ ਪੜ੍ਹੋ: ਪਠਾਨਕੋਟ 'ਚ ਫ਼ੌਜ ਦੇ ਜਵਾਨ ਨੇ ਸੁੱਤੇ ਪਏ ਦੋ ਅਫਸਰਾਂ ਨੂੰ ਮਾਰੀ ਗੋਲ਼ੀ, ਮੁਲਜ਼ਮ ਫ਼ਰਾਰ ਪਟੀਸ਼ਨਰ ਦੇ ਵਕੀਲ ਨੇ ਬੈਂਚ ਨੂੰ ਦੱਸਿਆ, "ਅਸੀਂ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਵੀ ਚੁਣੌਤੀ ਦੇ ਰਹੇ ਹਾਂ।" ਇਸ 'ਤੇ ਬੈਂਚ ਨੇ ਪੁੱਛਿਆ ਕਿ ਬਿਸ਼ਨੋਈ 'ਤੇ ਪੰਜਾਬ 'ਚ ਕਾਰਵਾਈ ਕਿਉਂ ਨਹੀਂ ਕੀਤੀ ਜਾ ਸਕਦੀ? ਜਦੋਂ ਕਤਲ ਮਾਨਸਾ 'ਚ ਹੋਇਆ ਸੀ ਤਾਂ ਸੁਣਵਾਈ ਦਿੱਲੀ 'ਚ ਕਿਉਂ ਹੋਵੇਗੀ? ਇਹ ਕਹਿੰਦਿਆਂ ਬੈਂਚ ਨੇ 11 ਜੁਲਾਈ ਨੂੰ ਕੇਸ ਦੀ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ, ਜਦੋਂ SC ਛੁੱਟੀਆਂ ਤੋਂ ਬਾਅਦ ਦੁਬਾਰਾ ਖੁੱਲ੍ਹਦਾ ਹੈ। -PTC News