ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜ੍ਹਾਈ ਸੰਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿੱਚ ਆ ਕੇ ਕਲਾਸਾਂ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ। [caption id="attachment_463869" align="aligncenter" width="300"] ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ[/caption] ਪੜ੍ਹੋ ਹੋਰ ਖ਼ਬਰਾਂ : ਜਿਸ ਤੇਲ ਨੂੰ ਸੌਰਵ ਗਾਂਗੁਲੀ ਨੇ ਦਿਲ ਦੇ ਲਈ ਦੱਸਿਆ ਸੀ ਵਧੀਆ, ਅਡਾਨੀ ਨੇ ਉਸਦਾ ਹਟਾ ਦਿੱਤਾ ਇਸ਼ਤਿਹਾਰ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ। [caption id="attachment_463870" align="aligncenter" width="300"] ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ[/caption] ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਫੀਡਬੈਕ ਲਈ ਸੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਰੀਵਿਜ਼ਨ ਤੋਂ ਪਹਿਲਾਂ ਮੁੜ ਸਕੂਲ ਖੋਲ੍ਹਣ ਦੀ ਬੇਨਤੀ ਕੀਤੀ ਸੀ। ਹੁਣ ਕੇਵਲ 5ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲ ਆ ਕੇ ਜਮਾਤਾਂ ਲਾਉਣ ਦੀ ਆਗਿਆ ਹੋਵੇਗੀ। [caption id="attachment_463867" align="aligncenter" width="300"] ਵਿਦਿਆਰਥੀ ਹੋ ਜਾਣ ਤਿਆਰ ! ਪੰਜਾਬ ਸਰਕਾਰ ਨੇ ਇਸ ਦਿਨ ਤੋਂਸਕੂਲ ਖੋਲ੍ਹਣ ਦਾ ਕੀਤਾ ਐਲਾਨ[/caption] ਪੜ੍ਹੋ ਹੋਰ ਖ਼ਬਰਾਂ : ਕੰਗਨਾ ਵੱਲੋਂ ਕਿਸਾਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਬਿਆਨ ਦਾ ਦਿਲਜੀਤ ਨੇ ਇੰਝ ਦਿੱਤਾ ਮੂੰਹ ਤੋੜ ਜਵਾਬ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ 07 ਨਵੰਬਰ ਨੂੰ ਇੱਕ ਮੈਗਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੀ ਵੰਡ ਮੌਕੇ ‘ਮਿਸ਼ਨ ਸ਼ਤ ਪ੍ਰਤਿਸ਼ਤ’ ਦੀ ਸ਼ੁਰੂਆਤ ਕੀਤੀ ਸੀ। ਇਸ ਐਲਾਨ ਤੋਂ ਬਾਅਦ ਸਮੁੱਚਾ ਸਿੱਖਿਆ ਵਿਭਾਗ ਖ਼ਾਸਕਰ ਸਕੂਲਾਂ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸੁਫ਼ਨੇ ਨੂੰ ਹਕੀਕਤ ਵਿੱਚ ਬਦਲਣ ਲਈ ਪੂਰੀ ਤਰ੍ਹਾਂ ਜੁੱਟ ਗਏ ਹਨ। -PTCNews