Sun, Sep 15, 2024
Whatsapp

ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ ; ਸਪੀਕਰ ਕਰਵਾਉਣਗੇ ਜਾਂਚ

Reported by:  PTC News Desk  Edited by:  Ravinder Singh -- April 28th 2022 12:45 PM
ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ ; ਸਪੀਕਰ ਕਰਵਾਉਣਗੇ ਜਾਂਚ

ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ ; ਸਪੀਕਰ ਕਰਵਾਉਣਗੇ ਜਾਂਚ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ 'ਚ ਭਰਤੀ ਘੁਟਾਲੇ ਦੀ ਜਾਂਚ ਕਰਵਾਉਣ ਜਾ ਰਹੀ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਇਸ ਦੀ ਜਾਂਚ ਕਰਵਾਉਣਗੇ। ਇਸ ਦੇ ਲਈ ਹੁਣ ਆਮ ਆਦਮੀ ਪਾਰਟੀ ਸਰਕਾਰ 'ਚ ਮੰਤਰੀ ਬਣੇ ਹਰਜੋਤ ਬੈਂਸ ਦੀ ਸ਼ਿਕਾਇਤ ਨੂੰ ਆਧਾਰ ਬਣਾਇਆ ਜਾਵੇਗਾ। ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ ; ਸਪੀਕਰ ਕਰਵਾਉਣਗੇ ਜਾਂਚਬੈਂਸ ਨੇ ਦਸਤਾਵੇਜ਼ਾਂ ਦੀ ਮਦਦ ਨਾਲ ਇਸ ਦਾ ਪਰਦਾਫਾਸ਼ ਕੀਤਾ ਸੀ। ਜਿਸ ਵਿੱਚ ਦੱਸਿਆ ਗਿਆ ਕਿ ਵਿਧਾਨ ਸਭਾ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਮੇਤ ਕਾਂਗਰਸੀਆਂ ਦੇ ਕਰੀਬੀ ਅਤੇ ਰਿਸ਼ਤੇਦਾਰ ਭਰਤੀ ਕੀਤੇ ਗਏ ਹਨ। ਹੁਣ ਸਪੀਕਰ ਵੱਲੋਂ ਪਿਛਲੇ 5 ਸਾਲਾਂ ਵਿੱਚ ਕੀਤੀ ਗਈ ਭਰਤੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ ; ਸਪੀਕਰ ਕਰਵਾਉਣਗੇ ਜਾਂਚਜ਼ਿਕਰਯੋਗ ਹੈ ਕਿ ਪਿਛਲੀ ਸਰਕਾਰ ਦੌਰਾਨ ਕਾਂਗਰਸ ਨੇ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਨੌਕਰੀਆਂ ਦਿੱਤੀਆਂ ਸਨ। ਸੇਵਾਦਾਰ ਤੋਂ ਲੈ ਕੇ ਕਲਰਕ ਤੱਕ ਅਤੇ ਰਿਪੋਰਟਰ ਤੋਂ ਲੈ ਕੇ ਕਾਨੂੰਨੀ ਸਲਾਹਕਾਰ ਤੱਕ ਦੀਆਂ ਨੌਕਰੀਆਂ ਵਿੱਚ ਗੜਬੜੀ ਮਿਲੀ ਹੈ। ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਵੀ ਆਪਣੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਸੀ। ਪੰਜਾਬ ਵਿਧਾਨ ਸਭਾ ਭਰਤੀ ਘੁਟਾਲਾ ; ਸਪੀਕਰ ਕਰਵਾਉਣਗੇ ਜਾਂਚਜ਼ਿਕਰਯੋਗ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਸ ਦੀ ਜਾਂਚ ਕਰਵਾਉਣ ਜਾ ਰਹੇ ਹਨ। ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਹਰਜੋਤ ਬੈਂਸ ਨੇ ਵਿਧਾਨ ਸਭਾ 'ਚ ਭਰਤੀ ਘੁਟਾਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਸੀ। ਹਰਜੋਤ ਬੈਂਸ ਨੇ ਕਿਹਾ ਸੀ ਕਿ ਪਿਛਲੀ ਸਰਕਾਰ ਸਮੇਂ ਵਿਧਾਨ ਸਭਾ ਵਿੱਚ ਜਿੰਨੀਆਂ ਵੀ ਨੌਕਰੀਆਂ ਦਿੱਤੀਆਂ ਗਈਆਂ ਸਨ, ਉਹ ਸਭ ਨਜ਼ਦੀਕੀਆਂ ਨੂੰ ਦਿੱਤੀਆਂ ਗਈਆਂ ਸਨ। ਹਰਜੋਤ ਬੈਂਸ ਨੇ ਕਿਹਾ ਸੀ ਕਿ ਵਿਧਾਨ ਸਭਾ ਵਿੱਚ ਜਿਨ੍ਹਾਂ ਮੁਲਾਜ਼ਮਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿੱਚੋਂ ਸਿਧਾਰਥ ਠਾਕੁਰ ਸਪੀਕਰ ਦੇ ਦੋਸਤ ਦਾ ਪੁੱਤਰ ਹੈ। ਮਨਜਿੰਦਰ ਵਿਧਾਇਕ ਸੁਰਜੀਤ ਧੀਮਾਨ ਦਾ ਭਤੀਜਾ ਹੈ। ਗੌਰਵ ਠਾਕੁਰ ਸਪੀਕਰ ਦੇ ਰਿਸ਼ਤੇਦਾਰ ਦਾ ਪੁੱਤਰ ਹੈ। ਪ੍ਰਵੀਨ ਕੁਮਾਰ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਸਿੰਘ ਦਾ ਭਤੀਜਾ ਹੈ। ਰੋਪੜ ਦੇ ਰਹਿਣ ਵਾਲੇ ਗੌਰਵ ਰਾਣਾ ਅਤੇ ਸੌਰਵ ਰਾਣਾ ਯਾਨੀ ਇੱਕੋ ਘਰ ਦੇ 2 ਭਰਾਵਾਂ ਨੂੰ ਨੌਕਰੀ ਦਿੱਤੀ ਗਈ। ਇਹ ਵੀ ਪੜ੍ਹੋ : ਦੇਸ਼ ਭਰ 'ਚ ਬਿਜਲੀ ਸੰਕਟ, ਜਾਣੋ ਕਿਹੜੇ ਸੂਬੇ ਬਿਜਲੀ ਦੀ ਕਮੀ ਨਾਲ ਜੂਝ ਰਹੇ


Top News view more...

Latest News view more...

PTC NETWORK