ਪੰਜਾਬ ਵਿਧਾਨ ਸਭਾ ਸੈਸ਼ਨ 2022: ਨਵੇਂ ਸਦਨ ਦੀ ਕਾਰਵਾਈ ਜਲਦ ਹੋਵੇਗੀ ਸ਼ੁਰੂ
ਪੰਜਾਬ ਵਿਧਾਨ ਸਭਾ ਸੈਸ਼ਨ 2022: ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਸ਼ੁਰੂ ਹੋਵੇਗਾ।
ਇਹ ਵੀ ਪੜ੍ਹੋ: ਸਿੱਖਾਂ ਨੂੰ ਧਾਰਮਿਕ ਚਿੰਨ੍ਹਾਂ ਦੇ ਨਾਲ ਪ੍ਰੀਖਿਆ ਦੇਣ 'ਤੇ ਫ਼ੈਸਲਾ ਲਵੇ ਪੰਜਾਬ ਤੇ ਹਰਿਆਣਾ : ਹਾਈ ਕੋਰਟ
ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ 17, 21 ਅਤੇ 22 ਮਾਰਚ ਨੂੰ ਹੋਣ ਵਾਲਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਇੰਦਰਬੀਰ ਸਿੰਘ ਨਿੱਝਰ ਨੂੰ ਸੂਬਾ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ (ਫਿਲਹਾਲ ਲਈ ਸਪੀਕਰ) ਵਜੋਂ ਸਹੁੰ ਚੁਕਾਈ। ਇਹ ਵਿਕਾਸ ਪੰਜਾਬ ਵਿਧਾਨ ਸਭਾ ਸੈਸ਼ਨ 2022 ਤੋਂ ਪਹਿਲਾਂ ਹੋਇਆ ਹੈ।
ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਇੱਕ ਭਰਵੇਂ ਇਕੱਠ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।
ਮਾਨ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਹੁੰ ਚੁਕਾਈ। ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।
'ਆਪ' ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ, 92 ਸੀਟਾਂ ਜਿੱਤ ਕੇ ਆਪਣੇ ਜ਼ਿਆਦਾਤਰ ਵਿਰੋਧੀਆਂ ਨੂੰ ਹਾਸ਼ੀਏ 'ਤੇ ਧੱਕ ਦਿੱਤਾ। ਕਾਂਗਰਸ ਨੇ 117 ਮੈਂਬਰੀ ਵਿਧਾਨ ਸਭਾ ਵਿੱਚ 18 ਸੀਟਾਂ ਜਿੱਤੀਆਂ ਹਨ।
ਮਾਨ ਜੋ ਸੰਗਰੂਰ ਜ਼ਿਲ੍ਹੇ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਸਨ, ਨੇ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਦੇ ਫਰਕ ਨਾਲ ਹਰਾਇਆ।
ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਸਕੱਤਰੇਤ 'ਚ ਨਿੱਘਾ ਸਵਾਗਤ, ਕੱਲ੍ਹ ਤੋਂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ
ਇਹ ਸੂਬੇ 'ਚ ਪਾਰਟੀ ਦੀ ਪਹਿਲੀ ਜਿੱਤ ਹੈ ਅਤੇ 2017 ਦੀਆਂ ਚੋਣਾਂ 'ਚ ਪਾਰਟੀ ਦੇ ਪ੍ਰਦਰਸ਼ਨ 'ਚ ਵੱਡਾ ਸੁਧਾਰ ਹੈ।
-PTC News