Punjab Weather Report: ਪੰਜਾਬ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਹੋਇਆ ਜਾਰੀ
Punjab Weather Forecast: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਗਿਆ ਹੈ। ਇਸ ਕਾਰਨ ਸੂਬੇ 'ਚ ਮੌਸਮ ਦਾ ਪੈਟਰਨ ਫਿਰ ਤੋਂ ਬਦਲ ਜਾਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਗਸਤ ਤੱਕ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਮਾਝਾ, ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਦਾ ਪ੍ਰਭਾਵ ਜ਼ਿਆਦਾ ਰਹੇਗਾ। ਦੂਜੇ ਪਾਸੇ ਪੱਛਮੀ ਮਾਲਵੇ ਵਿੱਚ ਮੀਂਹ ਦਾ ਪ੍ਰਭਾਵ ਘੱਟ ਰਹੇਗਾ। ਇਸ ਦੌਰਾਨ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ 'Twitter' ਅਕਾਊਂਟ, ਤੇਜ਼ੀ ਨਾਲ ਵੱਧ ਰਹੇ 'Followers
ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਖਾਸ ਕਰਕੇ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਇਸ ਕਾਰਨ ਦਿਨ ਦਾ ਤਾਪਮਾਨ ਘੱਟ ਜਾਵੇਗਾ। ਦੱਸ ਦੇਈਏ ਕਿ ਅਗਸਤ ਵਿੱਚ ਹੁਣ ਤੱਕ ਆਮ ਨਾਲੋਂ ਬਹੁਤ ਘੱਟ ਬਾਰਿਸ਼ ਹੋਈ ਹੈ। ਹਾਲਾਂਕਿ ਇਸ ਸਾਲ ਜੁਲਾਈ 'ਚ ਜ਼ਿਆਦਾ ਬਾਰਿਸ਼ ਹੋਈ।
ਅੰਮ੍ਰਿਤਸਰ/ ਜਲੰਧਰ
ਅੰਮ੍ਰਿਤਸਰ 'ਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਦਰਮਿਆਨੀ' ਸ਼੍ਰੇਣੀ ਵਿੱਚ 112 ਦਰਜ ਕੀਤਾ ਗਿਆ। ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੱਦਲਵਾਈ ਰਹੇਗੀ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 39 ਹੈ, ਜੋ 'ਚੰਗੀ' ਸ਼੍ਰੇਣੀ 'ਚ ਆਉਂਦਾ ਹੈ।
-PTC News