Punjab Weather Update: ਪੰਜਾਬ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather news: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਬਰਸਾਤ ਕਾਰਨ ਜਿੱਥੇ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਸ਼ਹਿਰਾਂ ਦੀਆਂ ਸੜਕਾਂ ਪਾਣੀ ਨਾਲ ਜਲਥਲ ਹੋ ਗਈਆਂ ਹਨ। ਇਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੂਬੇ 'ਚ ਵੀਰਵਾਰ ਨੂੰ ਭਾਰੀ ਮੀਂਹ ਪਿਆ। 50 ਸਾਲਾਂ 'ਚ ਤੀਜੀ ਵਾਰ ਲੁਧਿਆਣਾ 'ਚ ਜੁਲਾਈ ਮਹੀਨੇ 150 ਮਿਲੀਮੀਟਰ ਮੀਂਹ ਪਿਆ। ਜਲੰਧਰ, ਲੁਧਿਆਣਾ ਸਮੇਤ ਕਈ ਸ਼ਹਿਰਾਂ 'ਚ ਸੜਕਾਂ ਨੇ ਝੀਲਾਂ ਦਾ ਰੂਪ ਧਾਰ ਲਿਆ। ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ 25 ਜੁਲਾਈ ਤਕ ਯਾਨੀ ਚਾਰ ਦਿਨਾਂ ਤਕ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ: ਪੰਜਾਬ ਦੀ IAS ਅਧਿਕਾਰੀ ਅੰਮ੍ਰਿਤ ਕੌਰ ਗਿੱਲ ਨੇ ਨੌਕਰੀ ਛੱਡਣ ਦਾ ਲਿਆ ਫੈਸਲਾ ਸੂਬੇ ਦੇ ਸਿਰਫ਼ ਤਿੰਨ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੀਆਂ ਥਾਵਾਂ ’ਤੇ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ। ਸਭ ਤੋਂ ਵੱਧ ਬਾਰਸ਼ ਪੰਜਾਬ ਦੇ ਬਰਨਾਲਾ ਵਿੱਚ 5.8 ਮਿਲੀਮੀਟਰ ਹੋਈ। ਇਸ ਤੋਂ ਬਾਅਦ ਕਪੂਰਥਲਾ ਵਿੱਚ 4.8 ਮਿਲੀਮੀਟਰ, ਜਲੰਧਰ ਵਿੱਚ 5.4 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਮੀਂਹ ਕਾਰਨ 24 ਘੰਟਿਆਂ ਦੇ ਅੰਦਰ ਵੱਧ ਤੋਂ ਵੱਧ ਤਾਪਮਾਨ ਵੀ ਡਿੱਗਿਆ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ ਸੈਲਸੀਅਸ ਤਕ ਡਿੱਗ ਕੇ 30 ਡਿਗਰੀ ਸੈਲਸੀਅਸ 'ਤੇ ਆ ਗਿਆ। ਮੌਸਮ ਵਿਭਾਗ ਨੇ ਵੀਰਵਾਰ ਨੂੰ ਪੂਰੇ ਪੰਜਾਬ 'ਚ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ 67 ਮਿਲੀਮੀਟਰ ਅਤੇ ਲੁਧਿਆਣਾ ਵਿੱਚ 100 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਹ 2022 ਦੇ ਮਾਨਸੂਨ ਸੀਜ਼ਨ ਦੀ ਸਭ ਤੋਂ ਵੱਧ ਬਾਰਿਸ਼ ਹੈ। -PTC News