Thu, Nov 14, 2024
Whatsapp

ਪੰਜਾਬ 'ਚ ਅੱਜ ਤੋਂ ਮਿਲੇਗੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਵੱਧ ਆਉਣ 'ਤੇ ਭਰਨਾ ਪਵੇਗਾ ਪੂਰਾ ਬਿੱਲ

Reported by:  PTC News Desk  Edited by:  Ravinder Singh -- July 01st 2022 12:05 PM -- Updated: July 01st 2022 12:23 PM
ਪੰਜਾਬ 'ਚ ਅੱਜ ਤੋਂ ਮਿਲੇਗੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਵੱਧ ਆਉਣ 'ਤੇ ਭਰਨਾ ਪਵੇਗਾ ਪੂਰਾ ਬਿੱਲ

ਪੰਜਾਬ 'ਚ ਅੱਜ ਤੋਂ ਮਿਲੇਗੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਵੱਧ ਆਉਣ 'ਤੇ ਭਰਨਾ ਪਵੇਗਾ ਪੂਰਾ ਬਿੱਲ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲਣ ਦੇ ਖਦਸ਼ਾ ਦੂਰ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਲਿਖਿਆ ਕਿ ਪਿਛਲੀਆਂ ਸਰਕਾਰਾਂ ਚੋਣਾਂ ਵੇਲੇ ਵਾਅਦੇ ਕਰਦੀਆਂ ਸਨ ਪਰ ਵਾਅਦੇ ਪੂਰੇ ਹੁੰਦੇ-ਹੁੰਦੇ 5 ਸਾਲ ਬੀਤ ਜਾਂਦੇ ਸਨ।

ਸਾਡੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਕਿ ਅੱਜ ਤੋਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਹ ਸਾਫ਼ ਹੋ ਗਿਆ ਹੈ ਕਿ ਇਕ ਜੁਲਾਈ ਯਾਨੀ ਅੱਜ ਤੋਂ ਯੋਜਨਾ ਲਾਗੂ ਹੋ ਗਈ ਹੈ। ਇਸ ਤਰ੍ਹਾਂ 2 ਮਹੀਨੇ ਦੇ ਬਿਜਲੀ ਬਿੱਲ ਵਿਚ 600 ਯੂਨਿਟ ਮੁਫ਼ਤ ਮਿਲਣਗੇ ਪਰ ਜੇਕਰ ਇਕ ਯੂਨਿਟ ਵਿਚ 600 ਤੋਂ ਉੱਪਰ ਗਿਆ ਤਾਂ ਪੂਰਾ ਬਿੱਲ ਭਰਨਾ ਪਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਸਾਲ ਦੇ ਬਜਟ ਪ੍ਰਸਤਾਵਾਂ ਵਿੱਚ ਮੁਫ਼ਤ ਬਿਜਲੀ ਦੇਣ ਲਈ 1800 ਕਰੋੜ ਰੁਪਏ ਰੱਖੇ ਹਨ, ਹਾਲਾਂਕਿ ਯੋਜਨਾ ਦੇ ਅੰਤਿਮ ਖਾਕੇ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਜਾਵੇਗੀ, ਜਿਸ ਦੀ ਜਲਦੀ ਹੀ ਮੀਟਿੰਗ ਹੋਣ ਦੀ ਸੰਭਾਵਨਾ ਹੈ ਪਰ ਇਹ ਸਕੀਮ ਸ਼ੁੱਕਰਵਾਰ ਤੋਂ ਲਾਗੂ ਹੋ ਗਈ। ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਅੱਜ ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਦੀ ਮੀਟਿੰਗ ਹੋਣੀ ਹੈ, ਜਿਥੇ ਸਕੀਮ ਦੇ ਵੇਰਵਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਅਨੁਸਾਰ ਪੰਜਾਬ ਵਿੱਚ 73.39 ਲੱਖ ਘਰੇਲੂ ਖਪਤਕਾਰ ਹਨ, ਜੋ ਇਸ ਸਕੀਮ ਦਾ ਲਾਭ ਲੈਣਗੇ। 60 ਲੱਖ ਤੋਂ ਵੱਧ ਖਪਤਕਾਰ ਹਰ ਮਹੀਨੇ 300 ਯੂਨਿਟ ਬਿਜਲੀ ਦੀ ਖਪਤ ਕਰਨ ਦਾ ਅਨੁਮਾਨ ਹੈ। ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵੱਲੋਂ ਐਲਾਨੀ ਇਸ ਸਕੀਮ ਤਹਿਤ ਜਿੱਥੇ 1 ਕਿਲੋਵਾਟ ਤੱਕ ਦਾ ਲੋਡ ਰੱਖਣ ਵਾਲੇ ਸਾਰੇ ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਮਿਲਦੀ ਸੀ, ਨੂੰ ਹੁਣ ਨਵੀਂ ਸਕੀਮ ਵਿੱਚ ਸ਼ਾਮਲ ਕੀਤਾ ਜਾਵੇਗਾ। ਐੱਸਸੀ/ਸੀ ਅਤੇ ਬੀਪੀਐੱਲ ਖਪਤਕਾਰਾਂ ਨੂੰ 200 ਯੂਨਿਟ ਬਿਜਲੀ ਮੁਫਤ ਦੇਣ ਦੀ ਪੁਰਾਣੀ ਸਕੀਮ ਨੂੰ ਵੀ ਨਵੀਂ ਸਕੀਮ ਵਿੱਚ ਸ਼ਾਮਲ ਕੀਤਾ ਜਾਵੇਗਾ। ਪੰਜਾਬ 'ਚ ਅੱਜ ਤੋਂ ਮਿਲੇਗੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਵੱਧ ਆਉਣ 'ਤੇ ਭਰਨਾ ਪਵੇਗਾ ਪੂਰਾ ਬਿੱਲਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਦੌਰਾਨ ਪੰਜਾਬ ਦੇ ਲੋਕਾਂ ਨਾਲ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਪੰਜਾਬ ਦੇ ਲੋਕਾਂ ਨੂੰ ਇਹ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਦਰਅਸਲ 27 ਜੂਨ ਨੂੰ ਪੇਸ਼ ਕੀਤੇ ਗਏ ਬਜਟ ਵਿਚ ਵੀ ਇਸ ਸਬੰਧੀ ਐਲਾਨ ਕਰ ਦਿੱਤਾ ਗਿਆ ਸੀ ਪਰ ਲੋਕ ਭੰਬਲਭੂਸੇ 'ਚ ਸਨ ਕਿ ਵਾਕਈ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ ਪਰ ਅੱਜ ਹਰਜੋਤ ਬੈਂਸ ਵੱਲੋਂ ਕੀਤੇ ਗਏ ਟਵੀਟ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ, ਤੀਜੇ ਦਿਨ ਮਿਲੇ 200 ਤੋਂ ਵੱਧ ਮਰੀਜ਼, ਇੱਕ ਮੌਤ

Top News view more...

Latest News view more...

PTC NETWORK