ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ: ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬੀ ਯੂਨੀਵਰਸਿਟੀ ਦੇ ਮੁੱਦੇ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਭਾਸ਼ਾ ਦੇ ਆਧਾਰਿਤ ਦੋ ਯੂਨੀਵਰਸਿਟੀਆਂ ਬਣੀਆ ਹਨ। ਉਨ੍ਹਾਂ ਨੇ ਕਿਹਾ ਹੈ ਪੰਜਾਬੀ ਭਾਸ਼ਾ ਨਾਲ ਸੰਬੰਧਿਤ ਵਿਭਾਗਾਂ ਨੂੰ ਮਰਜ਼ ਕੀਤਾ ਗਿਆ ਹੈ। ਵਿਭਾਗਾਂ ਨੂੰ ਮਰਜ਼ ਕਰਨਾ ਮੰਦਭਾਗਾ ਹੈ। ਉਹਨਾਂ ਕਿਹਾ ਕਿ ਇਹ ਫੈਸਲਾ ਯੂਨੀਵਰਸਿਟੀ ਦੇ ਮੂਲ ਆਧਾਰ ਦੇ ਹੀ ਖਿਲਾਫ ਹੈ ਤੇ ਇਸ ਨਾਲ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਵੱਡੀ ਸੱਟ ਵੱਜੇਗੀ ਤੇ ਨਾਲ ਹੀ ਪੰਜਾਬੀ ਵਿਚ ਅਕਾਦਮਿਕ ਖੋਜ ਪ੍ਰਭਾਵਤ ਹੋਵੇਗੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਨਾਲ ਹੈਬਰਿਊ ਯੂਨੀਵਰਸਿਟੀ ਦੀ ਸਥਾਪਨਾ ਲੋਕਾਂ ਦੀ ਭਾਸ਼ਾ ਤੇ ਸਭਿਆਚਾਰ ਨੁੰ ਪ੍ਰਫੁੱਲਤ ਕਰਨ ਵਾਸਤੇ ਕੀਤੀ ਗਈ ਸੀ ਪਰ ਇਸਦੇ ਬਾਵਜੂਦ ਪੰਜਾਬੀ ਯੂਨੀਵਰਸਿਟੀ ਦੀ ਸਿੰਡੀਕੇਟ ਨੇ ਪੰਜਾਬੀ ਸਾਹਿਤ, ਭਾਸ਼ਾ, ਵਿਗਿਆਨ, ਤਕਨਾਲੋਜੀ ਅਤੇ ਵਿਕੀਪੀਡੀਆ ਸਮੇਤ ਹੋਰ ਵਿਭਾਗਾਂ ਦਾ ਰਲੇਵਾਂ ਕਰਨ ਦਾ ਫੈਸਲਾ ਲਿਆ। ਉਨ੍ਹਾਂ ਨੇ ਕਿਹਾ ਹੈ ਕਿ ਯੂਨੀਵਰਸਿਟੀ ਨੇ ਭਾਸ਼ਾ ਲਈ ਜੋ ਕੰਮ ਕੀਤਾ ਹੈ ਉਹ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਯੂਨੀਵਰਸਿਟੀ ਬਣੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਵਿਭਾਗਾਂ ਨੂੰ ਇੱਕਠੇ ਕੀਤੇ ਗਏ ਹਨ ਜੋ ਕਿ ਮੰਦਭਾਗਾ ਹੈ ਕਿਉਕਿ ਵਿਭਾਗ ਮਰਜ ਹੋਣ ਨਾਲ ਰਿਸਰਚ ਉੱਤੇ ਅਸਰ ਪਵੇਗਾ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਵੇਲੇ ਆਰਥਿਕ ਸੰਕਟ ਵਿਚ ਫਸੀ ਹੈ, ਇਸ ਕਾਰਨ ਯੂਨੀਵਰਸਿਟੀ ਵਿਚ ਪੰਜਾਬੀ ਦਾ ਰੁਤਬਾ ਨਹੀਂ ਘਟਣਾ ਚਾਹੀਦਾ। ਉਹਨਾਂ ਕਿਹਾ ਕਿ ਸੰਸਥਾ ਨੁੰ ਆਪਣੇ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣੀ ਚਾਹੀਦੀ ਹੈ। ਇਸਨੁੰ ਅੱਜ ਦੇ ਸਮੇਂ ਦੀ ਲੋੜ ਮੁਤਾਬਕ ਨਵੇਂ ਕੋਰਸ ਸ਼ੁਰੂ ਕਰ ਕੇ ਆਪਣੇ ਕੰਸਟੀਚਿਊਟ ਕਾਲਜਾਂ ਨੂੰ ਪੈਰਾਂ ਭਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿੱਤੀ ਮੰਦਹਾਲੀ ਲਈ ਸਰਕਾਰ ਨੂੰ ਮਦਦ ਕਰਨੀ ਚਾਹੀਦੀ ਹੈ। ਪ੍ਰੋਫੈਸਰ ਚੰਦੂਮਾਜਰਾ ਦਾ ਕਹਿਣਾ ਹੈ ਕਿ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਯੂਨੀਵਰਸਿਟੀ ਨੂੰ ਬਚਾਉਣ ਲਈ ਆਰਥਿਕ ਮਦਦ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਸ਼ਵ ਕਾਨਫਰੰਸ ਨਹੀ ਹੋ ਰਹੀ ਹੈ ਅਤੇ ਕਈ ਤਰ੍ਹਾਂ ਦੀਆਂ ਫੈਲੋਸ਼ਿਪ ਵੀ ਬੰਦ ਕੀਤੀਆ ਗਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਯੂਨੀਵਰਸਿਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੈਂਟਰ ਸਰਕਾਰ ਦੀਆਂ ਸਕੀਮਾਂ ਲਿਆਉਣੀਆਂ ਚਾਹੀਦੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੀ ਸਥਿਤੀ ਨੂੰ ਠੀਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਮਾਂ ਬੋਲੀ ਨੂੰ ਪ੍ਰੇਰਿਤ ਕਰਨ ਲਈ ਖੋਜ ਵਿਭਾਗ ਖੋਲੋ ਸਨ ਜੋ ਬੰਦ ਹੋ ਰਹੇ ਹਨ ਉਹ ਸਰਾਸਰ ਧੱਕਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਤਿਹਾਸ ਅਧਿਐਨ ਵਿਭਾਗ ਨੂੰ ਵੀ ਮਰਜ ਕੀਤਾ ਜਾ ਰਿਹਾ ਹੈ ਅਤੇ ਇਸ ਵਿਭਾਗ ਨੇ ਬਹੁਤ ਸਾਰੀਆਂ ਖੋਜਾਂ ਉੱਤੇ ਰੋਕ ਲੱਗੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਇਤਿਹਾਸ ਉੱਤੇ ਕੰਮ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਾ ਵਫਦ ਵੀਸੀ ਨੂੰ ਮਿਲੇਗਾ ਅਤੇ ਕਈ ਤਰ੍ਹਾਂ ਦੇ ਵਿਚਾਰ ਚਰਚਾ ਕੀਤੇ ਜਾਣਗੇ। ਚੰਦੂਮਾਜਰਾ ਨੇ ਚੰਡੀਗੜ੍ਹ ਮੁੱਦੇ ਉੱਤੇ ਬੋਲਦਿਆ ਕਿਹਾ ਹੈ ਕਿ ਸੂਬਾ ਸਰਕਾਰ ਕੇਂਦਰ ਨਾਲ ਤਾਲਮੇਲ ਨਾ ਹੋਣ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਲਈ ਲੜ ਨਹੀਂ ਰਹੀ ਹੈ। ਉੱਥੇ ਹੈ ਕਿ ਵਿਧਾਨ ਸਭਾ ਵਿੱਚ ਬੁਲਾਏ ਸ਼ੈਸਨ ਦਾ ਸਮਰਥਨ ਕਰਦੇ ਹਾਂ ਪਰ ਕੋਈ ਖਾਸ ਹੱਲ ਨਹੀ ਹੋ ਸਕਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਚੰਡੀਗੜ੍ਹ ਮੁੁੱਦੇ ਉੱਤੇ ਮੌਕੇ ਤੇ ਐਕਸ਼ਨ ਲੈਣਾ ਚਾਹੀਦਾ ਸੀ ਪਰ ਪੰਜਾਬ ਸਰਾਕਰ ਅਸਮਰਥ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਜੋ ਸ਼ੈਸਨ ਬੁਲਾਇਆ ਹੈ ਉਹ ਗੰਭੀਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਪੰਜਾਬ ਦੇ ਮਾਮਲਿਆ ਵਿੱਚ ਕੇਂਦਰ ਸਰਕਾਰ ਦੀ ਦਖਲ ਅੰਦਾਜੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਵੱਲੋਂ ਟਵੀਟ ਕਰਨਾ ਗੈਰਸੰਜੀਦਗੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਕੇਜਰੀਵਾਲੀ ਦੀਆਂ ਕਮਜ਼ੋਰੀਆ ਤੋਂ ਜਾਣੂ ਹੈ ਅਤੇ ਕੇਂਦਰ ਸਰਕਾਰ ਫਾਇਦਾ ਲੈਣਾ ਚਾਹੁੰਣਾ ਹੈ। ਇਹ ਵੀ ਪੜ੍ਹੋ:ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਲਝਾਉਣ ਲਈ ਪਿੰਡਾਂ ਵਿੱਚ ਜਨਤਕ ਮਿਲਣੀਆਂ ਕਰਨ ਦਾ ਹੁਕਮ -PTC News