ਮਨਿੰਦਰ ਸਿੰਘ ਮੋਂਗਾ, (ਅੰਮ੍ਰਿਤਸਰ, 7 ਜਨਵਰੀ): ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਇਲਾਕੇ ਵਿੱਚ ਦੇਰ ਰਾਤ ਉਸ ਵੇਲੇ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਇਕ ਔਰਤ ਵੱਲੋਂ ਪੁਲਿਸ ਤੇ ਹੋਰ 'ਤੇ ਧੱਕਾਸ਼ਾਹੀ ਕਰਨ ਅਤੇ ਕੁੱਟਮਾਰ ਦੇ ਆਰੋਪ ਲਗਾਏ ਗਏ। ਉਥੇ ਹੀ ਪੀੜਤ ਔਰਤ ਦਾ ਕਹਿਣਾ ਹੈ ਕਿ ਜਿਸ ਨੌਜਵਾਨ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ, ਉਹ ਨੌਜਵਾਨ ਆਮ ਆਦਮੀ ਪਾਰਟੀ ਦਾ ਵਰਕਰ ਹੈ ਅਤੇ ਉਸ ਦਾ ਪਿਤਾ ਪੁਲਿਸ ਅਧਿਕਾਰੀ ਹੈ। ਇਸੇ ਕਰਕੇ ਹੀ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਇਲਾਕੇ ਦੇ ਵਿੱਚ ਪੈਂਦੇ ਪੁਲਿਸ ਥਾਣੇ ਦੇ ਬਾਹਰ ਵਾਲਮੀਕਿ ਸਮਾਜ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਹਾਈ ਵੋਲਟੇਜ ਡਰਾਮੇ ਦੇ ਵਿਚਕਾਰ ਵਾਲਮੀਕਿ ਸਮਾਜ ਦੇ ਨਿਤਿਨ ਗਿੱਲ ਉਰਫ ਮਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੀੜਤ ਮਹਿਲਾ ਵੱਲੋਂ ਲਗਾਤਾਰ ਦੋ ਮਹੀਨੇ ਤੋਂ ਥਾਣੇ ਦੇ ਅੰਦਰ ਪਹੁੰਚ ਕੇ ਆਪਣੇ ਉੱਪਰ ਹੋਏ ਤਸ਼ੱਦਦ ਨੂੰ ਲੈ ਕੇ ਇਨਸਾਫ ਮੰਗਿਆ ਜਾ ਰਿਹਾ ਸੀ ਲੇਕਿਨ ਅੱਜ ਤੱਕ ਇਨਸਾਫ਼ ਨਹੀਂ ਮਿਲ ਪਾਇਆ। ਇਸ ਔਰਤ ਨਾਲ ਕੁੱਟਮਾਰ ਵੀ ਕੀਤੀ ਗਈ। ਅਸੀਂ ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਾਉਣ ਦੀ ਗੱਲ ਕਰ ਰਹੇ ਹਾਂ। ਉਥੇ ਹੀ ਪੀੜਤ ਔਰਤ ਨੇ ਬੋਲਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੋਨਾਂ ਵਿਅਕਤੀਆਂ ਦੇ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਉਹ ਮਰਨ ਵਰਤ 'ਤੇ ਬੈਠ ਜਾਵੇਗੀ। ਇਹ ਵੀ ਪੜ੍ਹੋ: ਜਨਮਦਿਨ ਮਨਾਉਣ ਗਏ 4 ਦੋਸਤਾਂ ਦੀ ਕਾਰ ਨਹਿਰ 'ਚ ਡਿੱਗੀ, ਇਕ ਦੀ ਲਾਸ਼ ਬਰਾਮਦਉਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਦੇ ਖ਼ਿਲਾਫ਼ ਦੋਸ਼ ਸਾਬਿਤ ਹੁੰਦੇ ਨੇ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਪੁਲਿਸ ਅਧਿਕਾਰੀ ਵੀ ਇਸ ਵਿੱਚ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਹਰਗਿਜ਼ ਬਖ਼ਸ਼ਿਆ ਨਹੀਂ ਜਾਵੇਗਾ। ਹਾਲਾਂਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ।