ਅੰਮ੍ਰਿਤਸਰ: ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਇਸ ਕਾਨਫਰੰਸ ਮੌਕੇ ਸੋਨੀਆ ਮਾਨ ਨਾਲ ਸ਼ਹੀਦ ਜਰਨਲ ਸੁਬੇਗ ਸਿੰਘ ਦੇ ਭਰਾ ਬੇਅੰਤ ਸਿੰਘ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਵੀ ਮੌਜੂਦ ਸਨ। ਇਸ ਮੌਕੇ ਸੋਨੀਆ ਮਾਨ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਨੂੰ ਇਕਜੁੱਟ ਹੋਣਾ ਚਾਹੀਦਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾ ਦੀ ਰਿਹਾਈ ਨੂੰ ਲੈ ਕੇ ਮੋਹਾਲੀ ਵਿਚ ਮੋਰਚਾ ਲਗਿਆ ਹੋਇਆ ਹੈ ਅਤੇ ਅਸੀ 3 ਫਰਵਰੀ ਨੂੰ ਜਥੇਬੰਦੀਆ ਵੱਲੋ ਬੱਸਾਂ ਭਰ ਕੇ ਗੋਲਡਨ ਗੇਟ ਤੋਂ ਰਵਾਨਾ ਹੋਵੋਗੇ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਬੰਦੀ ਸਿੰਘਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਅਤੇ ਕੇਂਦਰ ਸਰਕਾਰ ਦੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ ਵੱਡੀ ਗਿਣਤੀ ਵਿੱਚ ਵਹੀਰੇ ਘੱਤ ਕੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਸਿੰਘਾਂ ਨੇ ਆਪਣੀਆਂ ਸ਼ਜਾਵਾਂ ਪੂਰੀਆਂ ਕਰ ਲਈਆ ਹਨ ਉਨ੍ਹਾਂ ਨੂੰ ਰਿਹਾਅ ਹੋਣ ਦਾ ਪੂਰਨ ਅਧਿਕਾਰ ਹੈ।