Patiala New Bus Stand: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕੀਤਾ। ਇਸ ਬੱਸ ਅੱਡੇ ਤੋਂ ਰੋਜ਼ਾਨਾ 1500 ਬੱਸਾਂ ਰਵਾਨਾ ਹੋ ਸਕਦੀਆਂ ਹਨ। ਇੱਥੇ ਚਾਰ ਲਿਫਟਾਂ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਹੋਰ ਵਿਧਾਇਕ ਤੇ ਆਗੂ ਮੌਜੂਦ ਹਨ। ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ ਅਤੇ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਇੱਥੋਂ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਸੀਐਮ ਮਾਨ ਨੇ ਕਿਹਾ ਹੈ ਕਿ ਇਸ ਨਵੇਂ ਬੱਸ ਸਟੈਂਡ ਵਿੱਚ ਲਿਫਟ ਅਤੇ ਰੈਂਪ ਵਰਗੀਆਂ ਸਹੂਲਤਾਂ ਵੀ ਹੋਣਗੀਆਂ। ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਬੱਸ ਸਟੈਂਡ ਤੋਂ ਕੁੱਲ 1500 ਬੱਸਾਂ ਚੱਲਣਗੀਆਂ, ਜਿਸ ਨਾਲ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ। ਮੌਜੂਦਾ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ। ਇੱਥੋਂ ਬੱਸ ਸੇਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਚਲਾਈ ਜਾਵੇਗੀ।ਦੱਸ ਦਈਏ ਕਿ ਨਵਾਂ ਬੱਸ ਸਟੈਂਡ ਪਟਿਆਲਾ ਰਾਜਪੁਰਾ ਮੇਨ ਰੋਡ 'ਤੇ ਬਣਿਆ ਹੈ, ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ ਕਿਉਂਕਿ ਪੁਰਾਣਾ ਬੱਸ ਸਟੈਂਡ ਸ਼ਹਿਰ ਦੇ ਮੱਧ ਵਿੱਚ ਹੋਣ ਕਾਰਨ ਅਕਸਰ ਹੀ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ।<iframe src=https://www.facebook.com/plugins/video.php?height=314&href=https://www.facebook.com/ptcnewsonline/videos/6498973750158793/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>