ਬਟਾਲਾ: ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਬਟਾਲਾ ਦੇ ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਰਜ਼ਾਦਾ ਦੇ ਵਿੱਚ ਇੱਕ ਵਿਆਹੁਤਾ ਲੜਕੀ ਦੀ ਪੱਖੇ ਨਾਲ ਲਟਕੀ ਹੋਈ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਜਿੱਥੇ ਵਿਆਹੁਤਾ ਦੇ ਮਾਪਿਆਂ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਧੀ ਦਾ ਚਾਰ ਸਾਲਾਂ ਪਹਿਲਾਂ ਵਿਆਹ ਹੋਇਆ ਸੀ। ਪਰਿਵਾਰਿਕ ਮੈਂਬਰਾਂ ਨੇ ਸਹੁਰਾ ਪਰਿਵਾਰ ਉੱਤੇ ਵਿਆਹੁਤਾ ਨੂੰ ਜਾਨੋਂ ਮਾਰਨ ਦੇ ਇਲਜ਼ਾਮ ਲਗਾਏ ਹਨ। ਉੱਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਘਰ ਦੇ ਕਮਰੇ ਚੋਂ ਪੱਖੇ ਨਾਲ ਲਟਕੀ ਦੀ ਲਾਸ਼ ਮਿਲੀ ਸੀ ਜਿਸ ਨੂੰ ਉਨ੍ਹਾਂ ਨੇ ਕਬਜ਼ੇ ਵਿੱਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਚ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੇ ਪਤੀ, ਸੱਸ ਅਤੇ ਸਹੁਰਾ ਦੇ ਖਿਲਾਫ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਰਿਪੋਰਟਰ ਰਵੀਬਖ਼ਸ਼ ਸਿੰਘ ਅਰਸ਼ੀ ਦੇ ਸਹਿਯੋਗ ਨਾਲਇਹ ਵੀ ਪੜੋ: ਪਾਕਿਸਤਾਨ ਨੇ ਰਚੀ ਸਰਹਾਲੀ ਪੁਲਿਸ ਸਟੇਸ਼ਨ 'ਤੇ RPG ਹਮਲੇ ਦੀ ਸਾਜ਼ਿਸ਼ : ਡੀਜੀਪੀ