ਗਗਨਦੀਪ ਸਿੰਘ ਅਹੂਜਾ, (ਪਟਿਆਲਾ, 18 ਨਵੰਬਰ): ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਜਾ ਰਿਹਾ। ਇਹ ਵੀ ਪੜ੍ਹੋ: ਅਧੂਰਾ ਰਹਿ ਜਾਵੇਗਾ ਕੈਪਟਨ ਦਾ ਸੁਪਨਾ? ਸਿਸਵਾਂ ਝੀਲ ਨਾਲ ਲਗਦੇ ਜੰਗਲ 'ਚ ਟ੍ਰੈਕਕਿੰਗ 'ਤੇ ਪਾਬੰਦੀ, ਸ਼ਹਿਰ ਵਾਸੀ ਨਿਰਾਸ਼ਇਸ ਦੇ ਚੱਲਦਿਆਂ ਅੱਜ ਪਟਿਆਲਾ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦੇ ਬਾਹਰ ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸਣਯੋਗ ਹੈ ਕਿ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨ ਆਗੂ ਅਤੇ ਮਹਿਲਾ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕੀਤਾ। ਜਿਸ ਕਰਕੇ ਉਨ੍ਹਾਂ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਹ ਵੀ ਪੜ੍ਹੋ: ਕੈਪਟਨ ਸਰਕਾਰ ਵੇਲੇ ਦੇ ਸਾਬਕਾ ਓਐਸਡੀ ਖ਼ਿਲਾਫ਼ ਵਿਜੀਲੈਂਸ ਨੇ ਖੋਲਿਆ ਮੋਰਚਾਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਐਮਐਸਪੀ 'ਤੇ ਗਾਰੰਟੀ ਕਾਨੂੰਨ ਨਹੀਂ ਬਣਾਇਆ, ਉੱਥੇ ਹੀ ਕਿਸਾਨੀ ਨਾਲ ਸੰਬੰਧਿਤ ਹੋਰ ਮੰਗਾਂ ਨੂੰ ਵੀ ਕੇਂਦਰ ਸਰਕਾਰ ਨੇ ਅਮਲੀ ਜਾਮਾ ਨਹੀਂ ਪਹਿਨਾਇਆ। ਜਿਸ ਦੇ ਰੋਸ ਵਜੋਂ ਅੱਜ ਭਾਜਪਾ ਦੇ ਲੀਡਰਾਂ ਦੇ ਘਰਾਂ ਦੇ ਬਾਹਰ ਇਹ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।