ਕੈਨੇਡਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ
ਮੋਗਾ: ਪੰਜਾਬ ਹੀ ਨਹੀਂ ਦੇਸ਼ ਵਿਦੇਸ਼ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਕੈਨੇਡਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਜਗਸੀਰ ਸਿੰਘ ਦੀ ਬ੍ਰਿਟਿਸ਼ ਕੋਲੰਬੀਆ 'ਚ ਇਕ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਜਗਸੀਰ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਇਹ ਮਾਮਲਾ ਮੋਗਾ ਦੇ ਪਿੰਡ ਘੋਲੀਆ ਦਾ ਹੈ ਜਿਥੇ ਮ੍ਰਿਤਕ ਨੌਜਵਾਨ ਕਰੀਬ 6 ਸਾਲ ਪਹਿਲਾਂ ਆਪਣੇ ਭਵਿੱਖ ਲਈ ਕੈਨੇਡਾ ਗਿਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਜਗਸੀਰ ਸਿੰਘ ਪਿਛਲੇ ਛੇ ਸਾਲਾਂ ਤੋਂ ਕੈਨੇਡਾ ਵਿਚ ਬਤੌਰ ਟਰੱਕ ਡਰਾਈਵਰ ਆਪਣਾ ਕਾਰੋਬਾਰ ਕਰ ਰਿਹਾ ਸੀ ਅੱਜ ਤੜਕਸਾਰ ਉਸ ਦੇ ਟਰੱਕ ਦੀ ਪਸ਼ੂਆ ਨਾਲ ਲੱਦੇ ਟਰੱਕ ਨਾਲ ਟਕਰਾਉਣ ਕਾਰਨ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਨੌਜਵਾਨ ਜਗਸੀਰ ਸਿੰਘ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਰਹਿ ਰਿਹਾ ਹੈ। ਇਹ ਵੀ ਪੜ੍ਹੋ: ਦੇਸ਼ 'ਚ ਕੋਰੋਨਾ ਨੂੰ ਪਈ ਠੱਲ, ਪਿਛਲੇ 24 ਘੰਟਿਆਂ 'ਚ 7590 ਆਏ ਨਵੇਂ ਮਾਮਲੇ ਦੱਸ ਦੇਈਏ ਕਿ ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ 'ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ ਅਤੇ ਅਨੇਕਾਂ ਪੰਜਾਬੀ ਨੌਜਵਾਨ ਸੜਕ ਹਾਦਸਿਆਂ ਰਾਹੀਂ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। -PTC News