ਪੀਵੀ ਸਿੰਧੂ ਨੇ ਜਿੱਤਿਆ ਸਿੰਗਾਪੁਰ ਓਪਨ ਦਾ ਖਿਤਾਬ, ਫਾਈਨਲ 'ਚ Wang Zhi Yi ਨੂੰ ਹਰਾਇਆ
PV Sindhu Singapore Open: ਭਾਰਤੀ ਬੈਡਮਿੰਟਨ ਸਟਾਰ ਪੀਵੀ ਸਿੰਧੂ ਨੇ ਐਤਵਾਰ ਨੂੰ ਮਹਿਲਾ ਸਿੰਗਲਜ਼ ਦੇ ਫਾਈਨਲ ਵਿੱਚ ਚੀਨ ਦੀ ਵਾਂਗ ਯੀ ਨੂੰ 21-9, 11-21, 21-15 ਨਾਲ ਹਰਾ ਕੇ ਸਿੰਗਾਪੁਰ ਓਪਨ ਸੁਪਰ 500 ਦਾ ਖ਼ਿਤਾਬ ਜਿੱਤ ਲਿਆ। ਸਿੰਧੂ ਦਾ ਇਹ ਪਹਿਲਾ ਸੁਪਰ 500 ਖਿਤਾਬ ਹੈ ਅਤੇ ਨਾਲ ਹੀ ਉਸ ਦਾ ਸਾਲ ਦਾ ਤੀਜਾ ਖਿਤਾਬ ਹੈ। ਪਹਿਲੇ ਸੈੱਟ 'ਚ ਸ਼ਾਨਦਾਰ ਸ਼ੁਰੂਆਤ ਕਰਨ ਤੋਂ ਬਾਅਦ ਸਿੰਧੂ ਦੂਜੇ ਸੈੱਟ 'ਚ ਠੋਕਰ ਖਾ ਗਈ। ਪਰ ਤੀਜੇ ਸੈੱਟ ਵਿੱਚ ਉਸ ਨੇ ਸ਼ਾਨਦਾਰ ਵਾਪਸੀ ਕੀਤੀ ਅਤੇ ਖ਼ਿਤਾਬ ਜਿੱਤ ਲਿਆ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਉਸ ਨੇ ਸੈਮੀਫਾਈਨਲ 'ਚ ਜਾਪਾਨ ਦੀ ਹੇਠਲੇ ਦਰਜੇ ਦੀ ਸਾਇਨਾ ਕਾਵਾਕਾਮੀ ਨੂੰ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕੀਤਾ। ਇਸ ਤੋਂ ਪਹਿਲਾਂ ਉਹ ਸਈਦ ਮੋਦੀ ਇੰਟਰਨੈਸ਼ਨਲ ਅਤੇ ਸਵਿਸ ਓਪਨ 'ਚ ਦੋ ਸੁਪਰ 300 ਖਿਤਾਬ ਜਿੱਤ ਚੁੱਕੀ ਹੈ। ਇਹ ਖਿਤਾਬ ਯਕੀਨੀ ਤੌਰ 'ਤੇ ਰਾਸ਼ਟਰਮੰਡਲ ਖੇਡਾਂ ਤੋਂ ਪਹਿਲਾਂ ਸਿੰਧੂ ਦਾ ਆਤਮਵਿਸ਼ਵਾਸ ਵਧਾਏਗਾ। ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੂੰ ਦੇਖ ਕੇ ਇਹ ਕੁੜੀ ਫੁੱਟ-ਫੁੱਟ ਕੇ ਰੋਈ, ਅਦਾਕਾਰਾ ਦੇ ਪ੍ਰਤੀਕਰਮ ਨੇ ਜਿੱਤ ਲਿਆ ਦਿਲ ਇਸ ਸਾਲ ਮਾਰਚ ਵਿੱਚ ਪੀਵੀ ਸਿੰਧੂ ਨੇ ਕੋਰੀਆ ਓਪਨ ਦਾ ਖਿਤਾਬ ਜਿੱਤਿਆ ਸੀ। ਉਦੋਂ ਤੋਂ ਇਹ ਉਸਦਾ ਪਹਿਲਾ ਫਾਈਨਲ ਮੈਚ ਸੀ। ਇਸ ਦੇ ਨਾਲ ਹੀ ਇਸ ਸਾਲ ਚੀਨੀ ਸ਼ਟਲਰ ਵਾਂਗ ਝੀ ਯੀ ਦਾ ਇਹ ਦੂਜਾ ਖਿਤਾਬੀ ਮੁਕਾਬਲਾ ਸੀ। ਇਸ ਤੋਂ ਪਹਿਲਾਂ ਵਾਂਗ ਨੂੰ ਇੰਡੋਨੇਸ਼ੀਆ ਓਪਨ ਦੇ ਫਾਈਨਲ 'ਚ ਤਾਈ ਯੂ ਯਿੰਗ ਨੇ ਹਰਾਇਆ ਸੀ। ਸਿੰਧੂ ਨੇ ਇਸ ਤੋਂ ਪਹਿਲਾਂ ਕਦੇ ਸਿੰਗਾਪੁਰ ਓਪਨ ਦਾ ਖਿਤਾਬ ਨਹੀਂ ਜਿੱਤਿਆ ਸੀ। ਇਸ ਤੋਂ ਪਹਿਲਾਂ ਮਹਿਲਾ ਸਿੰਗਲ ਦੇ ਸੈਮੀਫਾਈਨਲ 'ਚ ਸਿੰਧੂ ਨੇ ਜਾਪਾਨ ਦੀ ਸਾਇਨਾ ਕਾਵਾਕਾਮੀ 'ਤੇ ਸਿੱਧੇ ਗੇਮਾਂ 'ਚ ਸ਼ਾਨਦਾਰ ਜਿੱਤ ਦਰਜ ਕੀਤੀ। ਸਟਾਰ ਭਾਰਤੀ ਸ਼ਟਲਰ ਨੇ 32 ਮਿੰਟ ਤੱਕ ਚੱਲੇ ਸੈਮੀਫਾਈਨਲ ਵਿੱਚ 21-15, 21-7 ਨਾਲ ਜਿੱਤ ਦਰਜ ਕੀਤੀ ਸੀ। ਜ਼ਿਕਰਯੋਗ ਹੈ ਕਿ ਸਿੰਧੂ ਨੇ ਇਸ ਸਾਲ ਸਈਅਦ ਮੋਦੀ ਇੰਟਰਨੈਸ਼ਨਲ ਅਤੇ ਸਵਿਸ ਓਪਨ 'ਚ ਦੋ ਸੁਪਰ 300 ਖਿਤਾਬ ਜਿੱਤੇ ਸਨ। ਇਸ ਤੋਂ ਇਲਾਵਾ ਪੀਵੀ ਸਿੰਧੂ ਨੇ ਟੋਕੀਓ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਸਿੰਧੂ ਰੀਓ ਓਲੰਪਿਕ ਦੀ ਚਾਂਦੀ ਤਮਗਾ ਜੇਤੂ ਵੀ ਹੈ। -PTC News