ਨਤੀਜਿਆ ਤੋਂ ਬਾਅਦ ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ-ਕਾਂਗਰਸ ਦਾ ਬਦਲ ਹੋਵੇਗੀ ਆਮ ਆਦਮੀ ਪਾਰਟੀ
Punjab Result 2022:ਆਮ ਆਦਮੀ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਨਤੀਜਿਆਂ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਆਮ ਆਦਮੀ ਹਾਂ, ਪਰ ਜਦੋਂ ਆਮ ਆਦਮੀ ਉੱਠਦਾ ਹੈ ਤਾਂ ਸਿੰਘਾਸਨ ਹਿੱਲ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਲਈ ਨਹੀਂ ਕਿ ਆਮ ਆਦਮੀ ਪਾਰਟੀ ਕਿਸੇ ਹੋਰ ਸੂਬੇ ਵਿੱਚ ਸਰਕਾਰ ਬਣਾ ਰਹੀ ਹੈ, ਸਗੋਂ ਇਸ ਲਈ ਕਿ 'ਆਪ' ਇੱਕ ਰਾਸ਼ਟਰੀ ਤਾਕਤ ਬਣ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਕਾਂਗਰਸ ਦਾ ਬਦਲ ਹੋਵੇਗੀ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸੂਬੇ ਵਿੱਚ 66 ਸਥਾਨਾਂ ਉੱਤੇ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ 117 ਕੇਂਦਰਾਂ ਦੀ ਸੁਰੱਖਿਆ ਲਈ ਤਿੰਨ ਪਰਤੀ ਸੁਰੱਖਿਆ ਘੇਰਾ ਲਗਾਇਆ ਗਿਆ ਹੈ, ਜਿਸ ਲਈ 45 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਨਤੀਜਿਆ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 91 ਸੀਟਾਂ ਉੱਤੇ ਅੱਗੇ ਚੱਲ ਰਹੀ ਹੈ ਉੱਥੇ੍ ਹੀ ਕਾਂਗਰਸ ਪਾਰਟੀ 17 ਸੀਟਾਂ ਅੱਗੇ ਚੱਲ ਰਹੀ ਹੈ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ 6ਸੀਟਾਂ ਅਤੇ ਹੋਰ ਤਿੰਨ ਸੀਟਾਂ ਉੱਤੇ ਅੱਗੇ ਚੱਲ ਰਿਹਾ ਹੈ। ਇਹ ਵੀ ਪੜ੍ਹੋ:Punjab Election Results 2022: ਤਾਜ਼ਾ ਰੁਝਾਨਾਂ 'ਚ ਆਮ ਆਦਮੀ ਪਾਰਟੀ ਮਾਰ ਰਹੀ ਹੈ ਬਾਜ਼ੀ -PTC News