ਰਾਹੁਲ ਗਾਂਧੀ ਮੰਗਲਵਾਰ ਨੂੰ ਮੂਸੇਵਾਲਾ ਦੇ ਪਰਿਵਾਰ ਨਾਲ ਕਰ ਸਕਦੇ ਹਨ ਮੁਲਾਕਾਤ
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਮਾਨਸਾ ਜਾ ਕੇ ਪੰਜਾਬੀ ਗਾਇਕ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਸਕਦੇ ਹਨ। ਤੁਹਾਨੂੰ ਦੱਸ ਦੇਈਏ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦਿਨ ਐਤਵਾਰ ਸ਼ਾਮ 5.30 ਵਜੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ। ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ ਸਨ। ਇਨ੍ਹਾਂ ਵਿੱਚੋਂ 7 ਗੋਲੀਆਂ ਸਿੱਧੀਆਂ ਮੂਸੇਵਾਲਾ ਨੂੰ ਲੱਗੀਆਂ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕਈ ਨਾਮੀ ਸਖ਼ਸ਼ੀਅਤਾਂ ਨੇ ਦੁੱਖ ਸਾਂਝਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਮੰਗਲਵਾਰ ਭਾਵ 7 ਜੂਨ ਨੂੰ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਸਕਦੇ ਹਨ। ਇਹ ਵੀ ਪੜ੍ਹੋ:ਹੜਤਾਲ 'ਤੇ ਗਏ ਮਾਲ ਮਹਿਕਮੇ ਦੇ ਅਫ਼ਸਰਾਂ 'ਤੇ ਪੰਜਾਬ ਸਰਕਾਰ ਦੀ ਸਖ਼ਤੀ -PTC News