ਪੰਜਾਬ 'ਚ ਸਿਆਸੀ ਹਲਚਲ ਤੇਜ਼, ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ
ਚੰਡੀਗੜ੍ਹ: ਪੰਜਾਬ 2022 ਵਿਧਾਨ ਸਭਾ ਚੋਣਾਂ (Punjab Assembly Election) ਦੇ ਮੱਦੇਨਜ਼ਰ ਪੰਜਾਬ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ, ਵਰਚੁਅਲ ਰੈਲੀਆਂ ਅਤੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਅੱਜ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ (ਜਲੰਧਰ ਦਾ ਦੌਰਾ) ਆਉਣਗੇ ਅਤੇ ਇਥੇ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਇਸ ਤੋਂ ਬਾਅਦ ਉਹ ਜਲੰਧਰ ਵਿਚ ਪਾਰਟੀ ਵਰਕਰਾਂ ਅਤੇ ਸੂਬੇ ਦੀ ਜਨਤਾ ਨੂੰ ਵਰਚੁਅਲ ਰੈਲੀ ਰਾਹੀਂ ਸੰਬੋਧਨ ਕਰਨਗੇ। ਉਨ੍ਹਾਂ ਨਾਲ 117 ਉਮੀਦਵਾਰ ਵੀ ਮੌਜੂਦ ਰਹਿਣਗੇ। ਇਸ ਤੋਂ ਬਾਅਦ ਰਾਹੁਲ ਦੁਰਗਿਆਨਾ ਮੰਦਰ ਜਾਣਗੇ। ਇਸ ਤੋਂ ਬਾਅਦ ਭਗਵਾਨ ਵਾਲਮੀਕਿ ਤੀਰਥ ਸਥਾਨ ਦੇ ਦਰਸ਼ਨ ਕਰਨਗੇ। ਦੁਪਹਿਰ ਬਾਅਦ ਰਾਹੁਲ ਵਾਇਆ ਰੋਡ ਜਲੰਧਰ ਪਹੁੰਚਣਗੇ ਅਤੇ ਮਿੱਠਾਪੁਰ 'ਚ ਵਰਚੁਅਲ ਰੈਲੀ ਕਰਨਗੇ। ਸ਼ਾਮ ਨੂੰ ਜਲੰਧਰ ਤੋਂ ਆਦਮਪੁਰ ਹਵਾਈ ਅੱਡੇ 'ਤੇ ਪੁੱਜੇਗੀ ਅਤੇ ਵਿਸ਼ੇਸ਼ ਉਡਾਣ ਰਾਹੀਂ ਵਾਪਸ ਦਿੱਲੀ ਪਰਤਣਗੇ। ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਲੰਮੀ ਹੇਕ ਦੀ ਮਲਿਕਾ ਨੂੰ ਮਿਲਿਆ ਪਦਮ ਭੂਸ਼ਣ ਦੂਜੇ ਪਾਸੇ ਮਿਲੀ ਜਾਣਕਾਰੀ ਦੇ ਮੁਤਾਬਿਕ ਕੇਜਰੀਵਾਲ 28 ਤੋਂ 30 ਜਨਵਰੀ ਤੱਕ ਪੰਜਾਬ ਦੇ ਦੌਰੇ 'ਤੇ ਹੋਣਗੇ। ਉਹ ਇੱਥੇ ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ ਅਤੇ ਪਾਰਟੀ ਲਈ ਪ੍ਰਚਾਰ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਭਗਵੰਤ ਮਾਨ (Bhagwant Mann) ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਪੂਰੇ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News