Thu, Nov 14, 2024
Whatsapp

ਪੰਜਾਬ, ਹਰਿਆਣਾ ਤੇ ਯੂਪੀ 'ਚ ਅਗਲੇ 5 ਦਿਨ ਮੀਂਹ ਦੀ ਪੇਸ਼ੀਨਗੋਈ

Reported by:  PTC News Desk  Edited by:  Ravinder Singh -- May 29th 2022 09:18 AM
ਪੰਜਾਬ, ਹਰਿਆਣਾ ਤੇ ਯੂਪੀ 'ਚ ਅਗਲੇ 5 ਦਿਨ ਮੀਂਹ ਦੀ ਪੇਸ਼ੀਨਗੋਈ

ਪੰਜਾਬ, ਹਰਿਆਣਾ ਤੇ ਯੂਪੀ 'ਚ ਅਗਲੇ 5 ਦਿਨ ਮੀਂਹ ਦੀ ਪੇਸ਼ੀਨਗੋਈ

ਨਵੀਂ ਦਿੱਲੀ : ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ ਅਗਲੇ 5 ਦਿਨਾਂ ਤਕ ਕਈ ਸੂਬਿਆਂ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੱਧਮ ਮੀਂਹ ਜਾਂ ਤੇਜ਼ ਹਵਾਵਾਂ ਨਾਲ ਵੱਖ-ਵੱਖ ਗਰਜ਼-ਤੂਫ਼ਾਨਾਂ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਪੱਛਮੀ ਹਵਾਵਾਂ ਅਤੇ ਦੱਖਣ-ਪੱਛਮੀ ਹਵਾਵਾਂ ਦੇ ਪ੍ਰਭਾਵ ਹੇਠ ਆਉਣ ਵਾਲੇ ਕੁਝ ਦਿਨਾਂ ਵਿੱਚ ਉੱਤਰ-ਪੂਰਬੀ ਭਾਰਤ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵਿਆਪਕ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ, ਮੌਸਮ ਵਿਭਾਗ ਨੇ ਬਿਹਾਰ, ਝਾਰਖੰਡ, ਓਡੀਸ਼ਾ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਤੇਜ਼ ਹਵਾਵਾਂ ਦੇ ਨਾਲ ਗਰਜ ਜਾਂ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਦੱਖਣ-ਪੱਛਮੀ ਮਾਨਸੂਨ ਇਸ ਹਫਤੇ ਕੇਰਲ ਪੁੱਜਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ 2 ਤੋਂ 3 ਦਿਨਾਂ ਦੌਰਾਨ ਕੇਰਲ ਵਿੱਚ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਲਈ ਹਾਲਾਤ ਅਨੁਕੂਲ ਬਣ ਰਹੇ ਹਨ। ਇਸੇ ਸਮੇਂ ਦੌਰਾਨ ਅਰਬ ਸਾਗਰ ਤੇ ਲਕਸ਼ਦੀਪ ਖੇਤਰ ਦੇ ਕੁਝ ਹੋਰ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਵੀ ਹਾਲਾਤ ਅਨੁਕੂਲ ਹਨ। ਪੰਜਾਬ, ਹਰਿਆਣਾ ਤੇ ਯੂਪੀ 'ਚ ਅਗਲੇ 5 ਦਿਨ ਮੀਂਹ ਦੀ ਪੇਸ਼ੀਨਗੋਈ ਇਸ ਤੋਂ ਪਹਿਲਾਂ ਮੌਸਮ ਏਜੰਸੀ ਨੇ ਭਵਿੱਖਬਾਣੀ ਕੀਤੀ ਸੀ ਕਿ ਮਾਨਸੂਨ 27 ਮਈ ਨੂੰ ਕੇਰਲ ਦੀ ਮੁੱਖ ਭੂਮੀ 'ਤੇ ਦਸਤਕ ਦੇਵੇਗਾ। ਹਾਲਾਂਕਿ ਇਸ ਵਿੱਚ ਦੇਰੀ ਹੋਈ ਹੈ। ਕੇਰਲ ਵਿੱਚ ਮਾਨਸੂਨ ਦੇ ਆਉਣ ਦਾ ਆਮ ਦਿਨ 1 ਜੂਨ ਹੈ। ਇਸ ਦੌਰਾਨ ਅਗਲੇ 4 ਤੋਂ 5 ਦਿਨਾਂ ਦੌਰਾਨ ਦੇਸ਼ ਭਰ ਵਿੱਚ ਗਰਮੀ ਤੋਂ ਰਾਹ ਮਿਲੇਗੀ। ਮੌਸਮ ਏਜੰਸੀ ਨੇ ਕਿਹਾ ਕਿ ਅਗਲੇ 3 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਪੰਜਾਬ, ਹਰਿਆਣਾ ਤੇ ਯੂਪੀ 'ਚ ਅਗਲੇ 5 ਦਿਨ ਮੀਂਹ ਦੀ ਪੇਸ਼ੀਨਗੋਈ ਇਸੇ ਤਰ੍ਹਾਂ ਅਗਲੇ 2 ਦਿਨਾਂ ਦੌਰਾਨ ਭਾਰਤ ਦੇ ਮੱਧ ਹਿੱਸੇ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, ਅਗਲੇ 5 ਦਿਨਾਂ ਦੌਰਾਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਈਂ ਗਰਜ਼-ਤੂਫ਼ਾਨ ਜਾਂ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ, ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਬਿਹਾਰ ਝਾਰਖੰਡ, ਓਡੀਸ਼ਾ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਗਰਜ ਨਾਲ ਮੀਂਹ ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ। ਆਪਣੇ ਬੁਲੇਟਿਨ ਵਿੱਚ ਮੌਸਮ ਵਿਭਾਗ ਨੇ ਕਿਹਾ, 'ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ 30 ਅਤੇ 31 ਮਈ ਨੂੰ ਵੱਖ-ਵੱਖ ਥਾਈਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ; 1 ਜੂਨ ਨੂੰ ਅਰੁਣਾਚਲ ਪ੍ਰਦੇਸ਼, ਅਸਾਮ-ਮੇਘਾਲਿਆ ਵਿੱਚ 29 ਮਈ-01 ਜੂਨ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 29, 31 ਮਈ ਅਤੇ 01 ਜੂਨ, 2022 ਨੂੰ ਮੀਂਹ ਪੈ ਸਕਦਾ ਹੈ। ਪੰਜਾਬ, ਹਰਿਆਣਾ ਤੇ ਯੂਪੀ 'ਚ ਅਗਲੇ 5 ਦਿਨ ਮੀਂਹ ਦੀ ਪੇਸ਼ੀਨਗੋਈਅਰਬ ਸਾਗਰ ਤੋਂ ਆਉਣ ਵਾਲੀਆਂ ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਕੇਰਲ, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਸਮੇਤ ਭਾਰਤ ਦੇ ਕਈ ਦੱਖਣੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ, 'ਅਗਲੇ 5 ਦਿਨਾਂ ਦੌਰਾਨ ਕੇਰਲ ਅਤੇ ਮਾਹੇ ਅਤੇ ਲਕਸ਼ਦੀਪ ਵਿੱਚ ਗਰਜ ਨਾਲ ਹਲਕੀ/ਦਰਮਿਆਨੀ ਬਾਰਿਸ਼ ਅਤੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਮੀਂਹ ਦੀ ਬਹੁਤ ਸੰਭਾਵਨਾ ਹੈ। ਕੇਰਲ ਅਤੇ ਮਹੇ ਵਿੱਚ 28 ਮਈ-01 ਜੂਨ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਲਕਸ਼ਦੀਪ ਵਿੱਚ 30 ਮਈ ਨੂੰ ਮੀਂਹ ਪੈ ਸਕਦਾ ਹੈ। ਇਹ ਵੀ ਪੜ੍ਹੋ : ਨਸ਼ਾ ਤਸਕਰ ਜਗਦੀਸ਼ ਭੋਲਾ ਨੂੰ ਪਟਿਆਲਾ ਤੋਂ ਗੁਰਦਾਸਪੁਰ ਜੇਲ੍ਹ 'ਚ ਕੀਤਾ ਤਬਦੀਲ


Top News view more...

Latest News view more...

PTC NETWORK