ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ ਲਾਏ
ਚੰਡੀਗੜ੍ਹ : ਕਾਂਗਰਸ ਪਾਰਟੀ ਵੱਲੋਂ ਅਮਰਿੰਦਰ ਸਿੰਘ ਬਰਾੜ ਉਰਫ਼ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਪ੍ਰਤਾਪ ਸਿੰਘ ਬਾਜਵਾ ਨੂੰ ਸੀਐਲਪੀ ਲੀਡਰ ਚੁਣਿਆ ਗਿਆ ਹੈ। ਡਿਪਟੀ ਸੀਐਲਪੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਬਣਾਇਆ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਸਾਬਕਾ ਟਰਾਂਸਪੋਰਟ ਮੰਤਰੀ ਤੇ ਗਿੱਦੜਬਾਹਾ ਤੋਂ ਵਿਧਾਇਕ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਪਾਰਟੀ ਨੇ ਪੰਜਾਬ ਦਾ ਸੂਬਾ ਕਾਂਗਰਸ ਪ੍ਰਧਾਨ ਬਦਲਣ ਦਾ ਫੈਸਲਾ ਲਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਵਿੱਚ ਲਗਾਤਾਰ ਚੱਲ ਰਹੀ ਸਿਆਸੀ ਖਿੱਚੋਤਾਣ ਨੂੰ ਦਰਕਿਨਾਰ ਕਰਦਿਆਂ ਕਾਂਗਰਸ ਹਾਈਕਮਾਨ ਨੇ ਦੇਰ ਰਾਤ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨ ਦਿੱਤਾ ਹੈ ਜਦਕਿ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ ਹੈ। ਇਸ ਗੱਲ ਦਾ ਐਲਾਨ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੇਰ ਰਾਤ ਪੱਤਰ ਜਾਰੀ ਕਰਕੇ ਕੀਤਾ ਹੈ।
ਕਾਂਗਰਸ ਹਾਈਕਮਾਨ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਪੰਜਾਬ ਵਿਧਾਨ ਸਭਾ ’ਚ ਕਾਂਗਰਸ ਦਲ ਦੇ ਨੇਤਾ ਵਜੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੂੰ ਉੱਪ ਨੇਤਾ ਬਣਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਬਜ਼ ਕਾਂਗਰਸ ਪਾਰਟੀ ਦੀ ਹਾਰ ਤੋਂ ਬਾਅਦ ਪਾਰਟੀ ਅੰਦਰ ਕਸ਼ਮਕਸ਼ ਚੱਲ ਰਹੀ ਸੀ। ਮਹਿੰਗਾਈ ਖ਼ਿਲਾਫ਼ ਚੰਡੀਗੜ੍ਹ ਵਿੱਚ ਦਿੱਤੇ ਜਾ ਰਹੇ ਧਰਨੇ ਵਿੱਚ ਵੀ ਇਹ ਫੁੱਟ ਜਗ-ਜ਼ਾਹਿਰ ਹੋ ਗਈ ਸੀ ਜਦੋਂ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਬਰਿੰਦਰ ਸਿੰਘ ਢਿੱਲੋਂ ਆਪਸ ਵਿੱਚ ਭਿੜ ਗਏ ਸਨ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਯੂਥ ਕਾਂਗਰਸ ਲਈ ਵੀ ਲੰਬਾ ਸਮਾਂ ਕੰਮ ਕਰ ਚੁੱਕੇ ਹਨ। ਉਹ ਤਿੰਨ ਵਾਰ ਵਿਧਾਇਕ ਤੇ ਪਿਛਲੀ ਸਰਕਾਰ ’ਚ ਟਰਾਂਸਪੋਰਟ ਮੰਤਰੀ ਰਹੇ ਹਨ।Congress appoints party leader Amrinder Singh Brar (Raja Warring) as the Punjab Congress chief (PCC) and Pratap Singh Bajwa as the CLP leader for Punjab. pic.twitter.com/PNh8HXCvFu — ANI (@ANI) April 9, 2022
ਇਸ ਸਭ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੂੰ ਮੁਬਾਰਕਾਂ ਦਿੱਤੀਂਆਂ। ਉਨ੍ਹਾਂ ਨੇ ਟਵੀਟ ਕਰਦਿਆਂ ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਨੂੰ ਵਧਾਈਆਂ ਦਿੱਤੀਆਂ।Congratulations to Raja warring and Bharat Bhushan Ashu … wish them the best always ….
— Navjot Singh Sidhu (@sherryontopp) April 9, 2022
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਉਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦਾ ਦਾਅਵਾ ਕੀਤਾ। ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ 'ਚ ਪਹੁੰਚ ਕੇ ਸਕੁਨ 'ਚ ਦਿਖੀ ਸ਼ਹਿਨਾਜ਼ ਗਿੱਲ, ਤਸਵੀਰ ਵੇਖ ਪ੍ਰਸ਼ੰਸਕ ਹੋ ਰਹੇ ਖੁਸ਼I am grateful to Hon’ble Congress President Smt Sonia Gandhi ji & Shri @RahulGandhi ji for bestowing upon me the responsibility of President of @INCPunjab ?? I promise to work alongside every worker & leader of the party to strengthen the party & carry forward the ideology. pic.twitter.com/2hZaDqkNNL — Amarinder Singh Raja (@RajaBrar_INC) April 9, 2022