ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਬਾਰੇ DGP ਨੂੰ ਲਿਖੀ ਚਿੱਠੀ
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਵਾਸਤੇ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਤੇ ਮੌਤਾਂ ਦੇ ਦੌਰ ਵਿਚ ਨਹੀਂ ਧੱਕ ਸਕਦੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜਾਨ ਤੇ ਖੂਨ ਬਹੁਤ ਪਵਿੱਤਰ ਹਨ ਜੋ ਡੋਲੇ ਨਹੀਂ ਜਾ ਸਕਦੇ ਤੇ ਨਾ ਹੀ ਕਾਲਪਨਿਕ ਸ਼ਿਕਾਇਤਾਂ ਕਾਰਨ ਬਰਬਾਦ ਕੀਤੇ ਜਾ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਪਾਰਟੀ ਨੂੰ ਕਿਸੇ ਵੀ ਵਿਅਕਤੀ ਦੇ ਧਰਮ ਅਤੇ ਆਸਥਾ ਦਾ ਪ੍ਰਚਾਰ ਕਰਨ ਤੋਂ ਕੋਈ ਸਮੱਸਿਆ ਨਹੀਂ ਹੈ ਪਰ ਲੋਕਾਂ ਨੂੰ ਹਿੰਸਾ ਲਈ ਭੜਕਾਉਣਾ ਅਸਵੀਕਾਰਨਯੋਗ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ ਅਤੇ ਖਾਲਿਸਤਾਨ ਦੇ ਨਾਮ ਉੱਤੇ ਪੰਜਾਬ ਨੂੰ ਵੰਡਣਾ ਚਾਹੁੰਦਾ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਰੁਜਗਾਰ ਅਤੇ ਉਸਾਰੂ ਕੰਮਾਂ ਲਈ ਉਤਸ਼ਾਹਿਤ ਕਰਨ ਦੀ ਬਜਾਏ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਸੋਸ਼ਲ ਮੀਡੀਆ ਉੱਤੇ ਖਾਲਿਸਤਾਨ ਦਾ ਪ੍ਰਚਾਰ ਕਰਨ ਵਾਲਿਆ ਉੱਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਮਾਹੌਲ ਨੂੰ ਖਰਾਬ ਕਰਨ ਵਾਲਿਆ ਉੱਤੇ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਵਿਦੇਸ਼ੀਆਂ ਉੱਤੇ ਧਿਆਨ ਰੱਖਣਾ ਚਾਹੀਦਾ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਜਾਣੀ ਚਾਹੀਦੀ ਹੈ ਕਿ 'ਵਾਰਿਸ ਪੰਜਾਬ ਦੇ' ਸੰਸਥਾ ਦਾ ਉਦੇਸ਼ ਅਤੇ ਮਨੋਰਥ ਕੀ ਸੀ ਅਤੇ ਅੰਮ੍ਰਿਤਪਾਲ ਕਿਵੇਂ ਨੀਲੇ ਰੰਗ 'ਚ ਉਤਰਿਆ ਕਿਉਂਕਿ ਉਹ ਦੁਬਈ 'ਚ ਚੰਗੀ ਤਰ੍ਹਾਂ ਸੈਟਲ ਸੀ, ਜਿੱਥੇ ਉਸ ਨੇ ਜ਼ਿਆਦਾਤਰ ਸਮਾਂ ਬਿਤਾਇਆ ਸੀ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪੰਜਾਬ ਹਿੰਸਾ ਅਤੇ ਖੂਨ-ਖਰਾਬੇ ਦਾ ਇੱਕ ਹੋਰ ਦੌਰ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਨੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੀ ਸ਼ਾਂਤੀ ਅਮਨ ਬਣਾਈ ਰੱਖਣ ਲਈ ਠੋਸ ਕਦਮ ਚੁੱਕੇ ਜਾਣ। ਇਹ ਵੀ ਪੜ੍ਹੋ:ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਏਅਰ ਫੋਰਸ ਡੇਅ 'ਤੇ ਮੀਂਹ ਦੀ ਪੇਸ਼ੀਨਗੋਈ -PTC NewsHave written to @DGPPunjabPolice about taking note of activities of one, Amritpal Singh. We can't afford to push Punjab into another phase of extremism and wanton killings. Life and blood of our youth are too sacred to be shed and wasted for imaginary grievances. pic.twitter.com/PkVh1j5KvA — Amarinder Singh Raja Warring (@RajaBrar_INC) October 7, 2022