ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ:ਮੁੰਬਈ : ਬਾਲੀਵੁੱਡ ਫ਼ਿਲਮ ਇੰਡਸਟਰੀ ਤੋਂ ਇਕ ਹੋਰ ਦੁਖਦਾਈ ਖ਼ਬਰ ਆ ਰਹੀ ਹੈ।ਬਾਲੀਵੁੱਡ ਪ੍ਰਸਿੱਧ ਅਭਿਨੇਤਾ, ਨਿਰਮਾਤਾ ਅਤੇ ਫ਼ਿਲਮ ਨਿਰਦੇਸ਼ਕ ਰਾਜ ਕਪੂਰ ਦੇ ਬੇਟੇ ਅਤੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ। ਰਾਜੀਵ ਕਪੂਰ 58 ਸਾਲ ਦੇ ਸਨ। [caption id="attachment_473463" align="aligncenter" width="540"] ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ[/caption] ਪੜ੍ਹੋ ਹੋਰ ਖ਼ਬਰਾਂ : ਵੱਡੀ ਖ਼ਬਰ : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ ਰਣਧੀਰ ਕਪੂਰ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ, ‘ਮੈਂ ਆਪਣੇ ਸਭ ਤੋਂ ਛੋਟੇ ਭਰਾ ਰਾਜੀਵ ਨੂੰ ਗੁਆ ਬੈਠਾ ਹਾਂ। ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹੈ। ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਸਨੂੰ ਬਚਾ ਨਾ ਸਕਿਆ। ਮੈਂ ਅਜੇ ਵੀ ਹਸਪਤਾਲ ਵਿਚ ਹਾਂ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਮਿਲਣ ਦੀ ਉਡੀਕ ਕਰ ਰਿਹਾ ਹਾਂ। [caption id="attachment_473465" align="aligncenter" width="300"] ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ[/caption] ਜਾਣਕਾਰੀ ਅਨੁਸਾਰ 58 ਸਾਲਾ ਰਾਜੀਵ ਕਪੂਰ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਚੇਂਬੂਰ ਸਥਿਤ ਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ,ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਏ ਹਨ। ਰਾਜੀਵ ਦੀ ਭਾਬੀਨੀਤੂ ਕਪੂਰ ਨੇ ਵੀ ਰਾਜੀਵ ਕਪੂਰ ਦੀ ਫੋਟੋ ਇੰਸਟਾਗ੍ਰਾਮ 'ਤੇ ਸਾਂਝੇ ਕਰਦਿਆਂ ਉਸ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਨੀਤੂ ਕਪੂਰ ਨੇ ਰਾਜੀਵ ਕਪੂਰ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, 'RIP'। ਪੜ੍ਹੋ ਹੋਰ ਖ਼ਬਰਾਂ : ਕੇਂਦਰ ਨੇ ਟਵਿੱਟਰ ਨੂੰ ਪਾਕਿਸਤਾਨ ਅਤੇ ਖਾਲਿਸਤਾਨ ਪੱਖੀ 1178 ਖਾਤਿਆਂ 'ਤੇ ਕਾਰਵਾਈ ਕਰਨ ਲਈ ਕਿਹਾ [caption id="attachment_473464" align="aligncenter" width="640"] ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ[/caption] ਦੱਸ ਦੇਈਏ ਕਿ ਰਾਜੀਵ ਕਪੂਰ ਨੇ ਰਾਜ ਕਪੂਰ ਨਿਰਦੇਸ਼ਤ ਫਿਲਮ 'ਰਾਮ ਤੇਰੀ ਗੰਗਾ ਮਾਈਲੀ' ਨਾਲ ਆਪਣੀ ਪਛਾਣ ਬਣਾਈ ਸੀ । ਇਸ ਤੋਂ ਬਾਅਦ ਉਹ ਕੁਝ ਫਿਲਮਾਂ ਵਿਚ ਨਜ਼ਰ ਆਇਆ ਸੀ। ਉਸਨੇ ਰਿਸ਼ੀ ਕਪੂਰ ਦੀ ਮੁੱਖ ਭੂਮਿਕਾ 'ਪ੍ਰੇਮ ਗ੍ਰੰਥ' ਨੂੰ ਵੀ ਨਿਰਦੇਸ਼ਤ ਕੀਤਾ।ਦੱਸ ਦੇਈਏ ਕਿ ਰਾਜੀਵ ਕਪੂਰ ਤਿੰਨਾਂ ਭਰਾਵਾਂ-ਰਣਧੀਰ ਕਪੂਰ, ਰਿਸ਼ੀ ਕਪੂਰ ਦੇ ਬਾਅਦ ਸਭ ਤੋਂ ਛੋਟੇ ਸਨ। -PTCNews