ਰਾਜੋਆਣਾ ਨੇ ਪਿਤਾ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਲਈ ਹਾਈਕੋਰਟ 'ਚ ਪਾਈ ਪਟੀਸ਼ਨ
ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਨੂੰ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਬਲਵੰਤ ਸਿੰਘ ਰਾਜੋਆਣਾ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ । ਦੱਸ ਦੇਈਏ ਕਿ ਪਟੀਸ਼ਨ ਉੱਤੇ 27 ਜਨਵਰੀ ਨੂੰ ਹਾਈਕੋਰਟ ਵੱਲੋਂ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਟੀਸ਼ਨ ਵਿੱਚ ਲਿਖਿਆ ਹੈ ਕਿ ਪਿਛਲੇ 26 ਸਾਲ ਤੋਂ ਉਨ੍ਹਾਂ ਦੇ ਪਿਤਾ ਹੀ ਉਨ੍ਹਾਂ ਨੂੰ ਮਿਲਣ ਆਉਂਦੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਦੀ ਆਗਿਆ ਦਿੱਤੀ ਜਾਵੇ। ਦੱਸ ਦੇਈਏ ਕਿ ਕੋਰਟ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਤੋਂ ਪੈਰੋਲ ਦੀ ਮੰਗ ਕੀਤੀ ਸੀ ਜਿਸ ਨੂੰ ਅਧਿਕਾਰੀਆਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ:ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਕਹੀ ਇਹ ਵੱਡੀ ਗੱਲ, ਜਾਣੋ ਕੀ ਕਿਹਾ -PTC News