ਰਾਕੇਸ਼ ਟਿਕੈਤ ਨੂੰ ਮਿਲੀ ਫੋਨ ਤੇ ਧਮਕੀ, ਕਿਹਾ- ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ
ਚੰਡੀਗੜ੍ਹ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫੋਨ ਉੱਤੇ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੈਨੂੰ ਪਹਿਲਾ ਵੀ ਕਈ ਧਮਕੀਆਂ ਆ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਵੀ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੁਲਿਸ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਮੈਨੂੰ ਪਹਿਲਾ ਵੀ ਧਮਕੀ ਦਿੱਤੀ ਗਈ ਸੀ ਪਰ ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕੋਈ ਠੋਸ ਕਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਹੁਣ ਕਾਰਵਾਈ ਨਹੀਂ ਕੀਤੀ ਤਾਂ ਅਸੀਂ ਅਗਲੀ ਵਾਰ ਜੇਕਰ ਧਮਕੀ ਆਉਂਦੀ ਹੈ ਤਾਂ ਧਮਕੀ ਵਾਲੇ ਨੰਬਰ ਨੂੰ ਜਨਤਕ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਧਮਕੀ ਵਿੱਚ ਕੁੱਟਮਾਰ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਅਕਸਰ ਹੀ ਕਈ ਅਣਪਛਾਤੇ ਨੰਬਰਾਂ ਤੋਂ ਧਮਕੀਆਂ ਮਿਲਦੀਆ ਹਨ। ਇਹ ਵੀ ਪੜ੍ਹੋ:ਪਾਕਿਸਤਾਨੀ ਸ਼ਾਇਰਾ ਬੁਸ਼ਰਾ ਨਾਜ਼ ਦਾ ਲਾਹੌਰ 'ਚ ਫੁਲਕਾਰੀ ਸਨਮਾਨ -PTC News