Wed, Nov 13, 2024
Whatsapp

ਜਬਰ ਜਨਾਹ ਦਾ ਮਾਮਲਾ: ਕਰਮਜੀਤ ਸਿੰਘ ਬੈਂਸ ਤੋਂ ਬਾਅਦ ਸੁਖਚੈਨ ਸਿੰਘ ਦੀ ਗ੍ਰਿਫ਼ਤਾਰੀ

Reported by:  PTC News Desk  Edited by:  Pardeep Singh -- July 04th 2022 10:22 AM -- Updated: July 04th 2022 10:38 AM
ਜਬਰ ਜਨਾਹ ਦਾ ਮਾਮਲਾ: ਕਰਮਜੀਤ ਸਿੰਘ ਬੈਂਸ ਤੋਂ ਬਾਅਦ ਸੁਖਚੈਨ ਸਿੰਘ ਦੀ ਗ੍ਰਿਫ਼ਤਾਰੀ

ਜਬਰ ਜਨਾਹ ਦਾ ਮਾਮਲਾ: ਕਰਮਜੀਤ ਸਿੰਘ ਬੈਂਸ ਤੋਂ ਬਾਅਦ ਸੁਖਚੈਨ ਸਿੰਘ ਦੀ ਗ੍ਰਿਫ਼ਤਾਰੀ

ਲੁਧਿਆਣਾ: ਜਬਰ ਜਨਾਹ ਮਾਮਲੇ ਵਿੱਚ ਬੀਤੇ ਦਿਨੀਂ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਦਾ ਰਿਮਾਂਡ ਲਿਆ ਹੈ। ਹੁਣ ਲੁਧਿਆਣਾ ਪੁਲਿਸ ਨੇ ਮਾਲੇਰਕੋਟਲੇ  ਤੋਂ ਮਾਮਲੇ ਦਾ ਇਕ ਹੋਰ ਮੁਲਜ਼ਮ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਨੂੰ ਅੱਜ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਮੀਡੀਆ ਰਿਪੋਰਟਸ ਦੀ ਮੰਨੀਏ ਤਾਂ ਅੰਦਾਜੇ ਲਗਾਏ ਜਾ ਰਹੇ ਹਨ ਕਿ ਸਿਮਰਜੀਤ ਸਿੰਘ ਬੈਂਸ ਅੱਜ ਅਦਾਲਤ ਵਿੱਚ ਆਤਮਸਮਰਪਣ ਕਰ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਸੁਖਚੈਨ ਸਿੰਘ ਸਿਮਰਜੀਤ ਸਿੰਘ ਬੈਂਸ ਦਾ ਨਿੱਜੀ ਸਕੱਤਰ ਹੈ ਅਤੇ ਇਹੀ ਉਹ ਪ੍ਰਾਪਰਟੀ ਡੀਲਰ ਵੀਹ ਹੈ  ਜਿੰਨੇ ਪੀੜਤਾ ਦਾ ਮਕਾਨ ਸੇਲ ਕਰਵਾਇਆ ਸੀ।  ਉਸ ਤੋਂ ਬਾਅਦ ਪੈਸੇ ਵੀ ਨਹੀਂ ਦਿੱਤੇ ਸੀ ਫਿਰ ਸਿਮਰਜੀਤ ਸਿੰਘ ਬੈਂਸ ਦੇ ਕੋਲ ਪੀੜਤਾ ਗਈ ਸੀ।

ਤੁਹਾਨੂੰ ਦੱਸ ਦੇਈਏ ਕਿ ਜਬਰ ਜਨਾਹ ਮਾਮਲੇ 'ਚ ਪੁਲਿਸ ਨੇ ਬੀਤੇ ਦਿਨੀਂ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿਚ ਪੁਲਿਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਪੰਦਰਾਂ ਮਿੰਟ ਲਈ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਣ ਤੋਂ ਬਾਅਦ ਪੁਲਿਸ ਨੂੰ ਕਰਮਜੀਤ ਬੈਂਸ ਦਾ ਦੋ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ।




SimarjitSinghBains

ਰਿਮਾਂਡ ਦੇ ਮਾਮਲੇ ਨੂੰ ਲੈ ਕੇ ਸਰਕਾਰੀ ਵਕੀਲ ਅਤੇ ਸਫ਼ਾਈ ਪੱਖ ਦੇ ਵਕੀਲਾਂ ਵਿਚਾਲੇ ਬਹਿਸ ਵੀ ਹੋਈ। ਮਾਨਯੋਗ ਜੱਜ ਨੇ ਕਰਮਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਚ ਭੇਜ ਦਿੱਤਾ ਹੈ। ਦੂਜੇ ਪਾਸੇ ਪੀੜਿਤ ਪੱਖ ਦੇ ਵਕੀਲ ਨੇ ਤਰਕ ਦਿੱਤਾ ਸੀ ਕਿ ਕਰਮਜੀਤ ਦਾ ਮੋਬਾਇਲ ਮਿਲਣਾ ਬਹੁਤ ਜ਼ਰੂਰੀ ਹੈ। ਜਿਸ ਤੋਂ ਅਹਿਮ ਸੁਰਾਗ ਹੱਥ ਲੱਗ ਸਕਦੇ ਨੇ ਅਤੇ ਉਸ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਇਹ ਸਭ ਸਾਹਮਣੇ ਆਵੇਗਾ। ਉਨ੍ਹਾਂ ਇਹ ਵੀ ਕਿਹਾ ਕੇ ਕਰਮਜੀਤ ਤੋਂ ਇਹ ਵੀ ਪਤਾ ਲਗਾਉਣਾ ਹੈ ਕਿ ਉਹ ਇੰਨੇ ਦਿਨ ਕਿਸ ਦੀ ਪਨਾਹ ਵਿਚ ਸੀ ਕਿੱਥੇ ਲੁਕਿਆ ਹੋਇਆ ਸੀ ਕਿਉਂਕਿ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।

SimarjitSinghBains

ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਬੈਂਸ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਦੱਸ ਦੇਈਏ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ 6 ਹੋਰਾਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਹੋਇਆ ਸੀ। ਜ਼ਿਕਰਯੋਗ ਹੈ ਕਿ 44 ਸਾਲਾ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ 'ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਸੀ।

SimarjitSinghBains

ਦੱਸ ਦਈਏ ਕਿ ਸਿਮਰਜੀਤ ਬੈਂਸ ਸਣੇ ਮਾਮਲੇ 'ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸੀ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ ਪਹਿਲਾਂ ਹੀ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ। ਮਾਮਲੇ 'ਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇਂ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ 'ਤੇ ਹੋਰਨਾਂ ਮੁਲਜ਼ਮਾਂ ਦੇ ਭਗੋੜਾ ਕਰਾਰ ਦੇ ਪੋਸਟਰ ਵੀ ਲੱਗੇ ਸਨ। ਹਿਰਾਸਤ 'ਚ ਲਏ ਜਾਣ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਫੋਨ 'ਤੇ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ:ਅੱਜ ਭਗਵੰਤ ਮਾਨ ਕਰਨਗੇ ਕੈਬਨਿਟ ਦਾ ਵਿਸਥਾਰ, 5 ਨਵੇਂ ਮੰਤਰੀਆਂ ਨੂੰ ਚੁਕਾਈ ਜਾਵੇਗੀ ਸਹੁੰ



-PTC News


Top News view more...

Latest News view more...

PTC NETWORK