ਰਵੀਨਾ ਟੰਡਨ, ਭਾਰਤੀ ਸਿੰਘ ਤੇ ਫਰਾਹ ਖ਼ਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ : ਅਦਾਕਾਰਾ ਰਵੀਨਾ ਟੰਡਨ, ਹਾਸਰਸ ਕਲਾਕਾਰ ਭਾਰਤੀ ਸਿੰਘ ਤੇ ਫਰਾਹ ਖ਼ਾਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਅਗਲੀ ਤਰੀਕ ਤੱਕ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਮਾਮਲੇ 'ਚ ਨੋਟਿਸ ਜਾਰੀ ਕਰਕੇ ਇਸ ਸਬੰਧੀ ਜਵਾਬ ਮੰਗਿਆ ਸੀ। ਅਗਲੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਹਾਈ ਕੋਰਟ ਵੱਲੋਂ ਇਨ੍ਹਾਂ ਤਿੰਨਾਂ ਖ਼ਿਲਾਫ਼ ਅਜਨਾਲਾ ਤੇ ਫਿਰੋਜ਼ਪੁਰ ਵਿੱਚ ਦਰਜ ਐਫ.ਆਈ.ਆਰ. ਉਤੇ ਅਗਲੀ ਕਾਰਵਾਈ ਨੂੰ ਟਾਲ ਦਿੱਤਾ ਗਿਆ ਹੈ। 30 ਨਵੰਬਰ ਨੂੰ ਇੱਕ ਟੀਵੀ ਸ਼ੋਅ ਪ੍ਰਸਾਰਿਤ ਹੋਇਆ। ਸ਼ੋਅ 'ਤੇ ਕਥਿਤ ਤੌਰ 'ਤੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਸੀ। ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਨਿਰਦੇਸ਼ਕ-ਕੋਰੀਓਗ੍ਰਾਫਰ ਫਰਾਹ ਖਾਨ, ਕਾਮੇਡੀਅਨ ਭਾਰਤੀ ਸਿੰਘ ਅਤੇ ਹੋਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਉਨ੍ਹਾਂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਕਰਨ ਤੋਂ ਰੋਕ ਦਿੱਤਾ। ਇਨ੍ਹਾਂ ਐਕਟਰਾਂ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਹਾਈ ਕੋਰਟ ਦੇ ਜਸਟਿਸ ਕਰਮਜੀਤ ਸਿੰਘ ਨੇ ਇਹ ਹੁਕਮ ਰਵੀਨਾ ਟੰਡਨ ਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਦਿੱਤੇ। ਕੇਸ ਦੀ ਸੁਣਵਾਈ ਦੌਰਾਨ ਪਟੀਸ਼ਨਰਾਂ ਦੇ ਵਕੀਲ ਅਭਿਨਵ ਸੂਦ ਨੇ ਦਲੀਲ ਦਿੱਤੀ ਕਿ ਐਫਆਈਆਰ ਦਾ ਕੋਈ ਠੋਸ ਆਧਾਰ ਨਹੀਂ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਅਸਪੱਸ਼ਟ ਹਨ ਅਤੇ ਇਹ ਮਾਮਲਾ ਸਿਰਫ਼ ਪ੍ਰਸਿੱਧੀ ਖੱਟਣ ਲਈ ਦਰਜ ਕੀਤਾ ਗਿਆ ਹੈ। ਐਫਆਈਆਰ ਨੂੰ ਰੱਦ ਕਰਨ ਦੇ ਨਿਰਦੇਸ਼ ਦੀ ਮੰਗ ਕਰਦੇ ਹੋਏ ਪਟੀਸ਼ਨਰ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਪਟੀਸ਼ਨਕਰਤਾ ਦੇ ਬਿਆਨਾਂ ਨੂੰ ਅਪਮਾਨਜਨਕ ਜਾਂ ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਮੰਨਿਆ ਜਾ ਸਕਦਾ ਹੈ। ਪਟੀਸ਼ਨਕਰਤਾ ਪੱਖ ਨੇ ਆਪਣੇ ਸਮਰਥਨ ਵਿੱਚ ਸੁਪਰੀਮ ਕੋਰਟ ਦੇ ਵੱਖ-ਵੱਖ ਫੈਸਲਿਆਂ ਦਾ ਹਵਾਲਾ ਦਿੱਤਾ। ਹਾਈ ਕੋਰਟ ਦੇ ਜਸਟਿਸ ਕਰਮਜੀਤ ਸਿੰਘ ਨੇ ਇਹ ਹੁਕਮ ਰਵੀਨਾ ਟੰਡਨ ਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਦਿੱਤੇ। ਕੇਸ ਦੀ ਸੁਣਵਾਈ ਦੌਰਾਨ ਪਟੀਸ਼ਨਰਾਂ ਦੇ ਵਕੀਲ ਅਭਿਨਵ ਸੂਦ ਨੇ ਦਲੀਲ ਦਿੱਤੀ ਕਿ ਐਫਆਈਆਰ ਦਾ ਕੋਈ ਠੋਸ ਆਧਾਰ ਨਹੀਂ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਅਸਪੱਸ਼ਟ ਹਨ ਅਤੇ ਇਹ ਮਾਮਲਾ ਸਿਰਫ਼ ਪ੍ਰਸਿੱਧੀ ਖੱਟਣ ਲਈ ਦਰਜ ਕੀਤਾ ਗਿਆ ਹੈ। ਐਫਆਈਆਰ ਨੂੰ ਰੱਦ ਕਰਨ ਦੇ ਨਿਰਦੇਸ਼ ਦੀ ਮੰਗ ਕਰਦੇ ਹੋਏ ਪਟੀਸ਼ਨਰ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਪਟੀਸ਼ਨਕਰਤਾ ਦੇ ਬਿਆਨਾਂ ਨੂੰ ਅਪਮਾਨਜਨਕ ਜਾਂ ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਮੰਨਿਆ ਜਾ ਸਕਦਾ ਹੈ। ਪਟੀਸ਼ਨਕਰਤਾ ਪੱਖ ਨੇ ਆਪਣੇ ਸਮਰਥਨ ਵਿੱਚ ਸੁਪਰੀਮ ਕੋਰਟ ਦੇ ਵੱਖ-ਵੱਖ ਫੈਸਲਿਆਂ ਦਾ ਹਵਾਲਾ ਦਿੱਤਾ। ਦੋਸ਼ ਹਨ ਕਿ ਇਨ੍ਹਾਂ ਅਦਾਕਾਰਾਂ ਨੇ ਕਥਿਤ ਤੌਰ ਉਤੇ ਇਕ ਸ਼ੋਅ ਵਿਚ ਬਾਈਬਲ ਬਾਰੇ ਕੁਝ ਟਿੱਪਣੀਆਂ ਕੀਤੀਆਂ ਸਨ। ਸ਼ਿਕਾਇਤ ਦੇ ਅਨੁਸਾਰ, ਸ਼ੋਅ ਕ੍ਰਿਸਮਸ ਦੀ ਸ਼ਾਮ ਉਤੇ ਪ੍ਰਸਾਰਿਤ ਕੀਤਾ ਗਿਆ ਸੀ, ਜਿੱਥੇ ਮਸ਼ਹੂਰ ਹਸਤੀਆਂ ਨੇ ਕਥਿਤ ਤੌਰ ‘ਤੇ ਹਲਲੇਲੂਜਾਹ ਸ਼ਬਦ ਦਾ ਮਜ਼ਾਕ ਉਡਾਇਆ ਸੀ। ਇਹ ਵੀ ਪੜ੍ਹੋ : ਰਿਸ਼ਤੇ ਹੋਏ ਤਾਰ-ਤਾਰ, ਕਲਯੁਗੀ ਭੈਣ ਨੇ ਹੀ ਕਰਵਾ ਦਿੱਤਾ ਭਰਾ ਦਾ ਕਤਲ