Thu, Dec 19, 2024
Whatsapp

ਵੱਡੀ ਖ਼ਬਰ : ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ

Reported by:  PTC News Desk  Edited by:  Jagroop Kaur -- February 09th 2021 09:26 AM -- Updated: February 09th 2021 11:15 AM
ਵੱਡੀ ਖ਼ਬਰ : ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ

ਵੱਡੀ ਖ਼ਬਰ : ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਨਾਮਜਦ ਦੀਪ ਸਿੱਧੂ ਚੜ੍ਹਿਆ ਪੁਲਿਸ ਅੜਿੱਕੇ

ਨਵੀਂ ਦਿੱਲੀ - ਗਣਤੰਤਰ ਦਿਵਸ 'ਤੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਦਾ ਦੋਸ਼ੀ ਦੀਪ ਸਿੱਧੂ ਸਪੈਸ਼ਲ ਸੈਲ ਪੁਲਸ ਨੇ ਗਿ੍ਰਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਦੀਪ ਸਿੱਧੂ 26 ਜਨਵਰੀ ਨੂੰ ਲਾਲ ਕਿਲ੍ਹੇ ਵਿਖੇ ਹੋਈ ਟਰੈਕਟਰ ਪਰੇਡ ਦੌਰਾਨ ਭੜਕਾਈ ਗਈ ਹਿੰਸਾ ਦਾ ਮੁਲਜ਼ਮ ਮੰਨਿਆ ਗਿਆ। ਜਿਸ ਉੱਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਰਖਿਆ ਗਿਆ ਸੀ।Deep Sidhu arrested ਦਿੱਲੀ ਪੁਲਿਸ ਅਨੁਸਾਰ ਦੀਪ ਸਿੱਧੂ ਵੀਡੀਓ ਬਣਾਉਂਦਾ ਸੀ ਅਤੇ ਉਸਦੀ ਬਹੁਤ ਨਜ਼ਦੀਕੀ ਮਹਿਲਾ ਦੋਸਤ ਇਨ੍ਹਾਂ ਵੀਡੀਓ ਨੂੰ ਅਪਲੋਡ ਕਰਦੀ ਸੀ। ਇਹ ਮਹਿਲਾ ਦੋਸਤ ਭਾਰਤ ਤੋਂ ਬਾਹਰ ਬੈਠ ਕੇ ਸਿੱਧੂ ਦੀਆਂ ਵੀਡੀਓ ਅਪਲੋਡ ਕਰਦੀ ਸੀ। ਇਸ ਪਿੱਛੇ ਸਿੱਧੂ ਦੀ ਚਾਲ ਜਾਂਚ ਏਜੰਸੀਆਂ ਦਾ ਧਿਆਨ ਭਟਕਾਉਣਾ ਸੀ। ਪੜ੍ਹੋ ਹੋਰ ਖ਼ਬਰਾਂ : ਪ੍ਰਧਾਨ ਮੰਤਰੀ ਨੇ ਕਿਹਾ – MSP ਸੀ, ਹੈ ਅਤੇ ਰਹੇਗਾ , ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੀਤੀ ਅਪੀਲ  ਦੱਸਿਆ ਜਾ ਰਿਹਾ ਹੀ ਕਿ ਦਿੱਲੀ ਦੀ ਸਪੈਸਲ ਬ੍ਰਾਂਚ ਨੇ ਅਦਾਕਾਰ ਨੂੰ ਗ੍ਰਿਫਤਾਰ ਕੀਤਾ ਹੈ । ਦੀਪ ਸਿਧੂ 'ਤੇ ਸੀ ਇਕ ਲੱਖ ਦਾ ਇਨਾਮ। ਦਿੱਲੀ ਲਾਲ ਕਿਲਾ 'ਚ ਹਿੰਸਾ ਕਰਾਉਣ ਦਾ ਦੋਸ਼ੀ ਦੱਸਿਆ। ਫਿਲਹਾਲ ਇਸ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਦੀਪ ਸਿੱਧੂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ ਮਿਲੀ ਜਾਣਕਾਰੀ ਮੁਤਾਬਿਕ ਦੀਪ ਸਿੱਧੂ ਨੂੰ ਪੁਲਿਸ ਨੇ ਜ਼ੀਰਕਪੁਰ ਤੋਂ ਗਿਰਫ਼ਤਾਰ ਕੀਤਾ ਗਿਆ ਹੈ , ਫਿਲਹਾਲ ਇਸ ਦਾ ਖੁਲਾਸਾ ਨਹੀਂ ਹੋ ਸਕਿਆ ਕਿ ਦੀਪ ਸਿੱਧੂ ਦੇ ਨਾਲ ਹੋਰ ਕੌਣ ਲੋਕ ਗਿਰਫ਼ਤਾਰ ਕੀਤਾ ਗਿਆ ਹੈ। ਪੜ੍ਹੋ ਹੋਰ ਖ਼ਬਰਾਂ : ਕੇਂਦਰ ਨੇ ਟਵਿੱਟਰ ਨੂੰ ਪਾਕਿਸਤਾਨ ਅਤੇ ਖਾਲਿਸਤਾਨ ਪੱਖੀ 1178 ਖਾਤਿਆਂ ‘ਤੇ ਕਾਰਵਾਈ ਕਰਨ ਲਈ ਕਿਹਾ

ਪ੍ਰਦਰਸ਼ਨ ਕਰਨ ਵਾਲੇ ਕਈ ਟਰੈਕਟਰ ਲਾਲ ਕਿਲ੍ਹੇ ਤੇ ਪਹੁੰਚੇ ਅਤੇ ਸਮਾਰਕ ਵਿੱਚ ਦਾਖਲ ਹੋਏ। ਕੁਝ ਪ੍ਰਦਰਸ਼ਨਕਾਰੀਆਂ ਨੇ ਇਸ ਦੇ ਗੁੰਬਦਾਂ 'ਤੇ ਧਾਰਮਿਕ ਝੰਡੇ ਅਤੇ ਰੈਂਪਾਰਟ' ਤੇ ਝੰਡਾ ਲਹਿਰਾਇਆ, ਜਿੱਥੇ ਆਜ਼ਾਦੀ ਦਿਵਸ 'ਤੇ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰੀ ਝੰਡਾ ਲਹਿਰਾਇਆ ਹੋਇਆ ਸੀ।
ਉਸ 'ਤੇ ਦੋਸ਼ ਹੈ ਕਿ ਉਹ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਲਈ ਦੋਸ਼ੀ ਹੈ। ਦੀਪ ਸਿੱਧੂ ਘਟਨਾ ਤੋਂ ਬਾਅਦ ਤੋਂ ਫਰਾਰ ਸੀ। ਦਿੱਲੀ ਪੁਲਿਸ ਨੇ ਸਿੱਧੂ 'ਤੇ ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਫਰਾਰ ਹੋਣ ਦੇ ਬਾਵਜੂਦ ਸਿੱਧੂ ਫੇਸਬੁੱਕ ਰਾਹੀਂ ਵੀਡੀਓ ਮੈਸੇਜ ਜਾਰੀ ਕਰ ਰਿਹਾ ਸੀ। ਦਿੱਲੀ ਪੁਲਿਸ ਨੇ ਹਾਲ ਹੀ ਵਿਚ ਦਾਅਵਾ ਕੀਤਾ ਸੀ ਕਿ ਉਹ ਆਪਣੇ ਇੱਕ ਕਰੀਬੀ ਦੋਸਤ ਰਾਹੀਂ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਰਿਹਾ ਹੈ।

Top News view more...

Latest News view more...

PTC NETWORK